ਮਹਾਰਾਣੀ ਐਲਿਜ਼ਾਬੈਥ II ਦੇ ਦਿਹਾਂਤ ’ਤੇ ਭਾਰਤ ਵਿਚ ਇਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

11 ਸਤੰਬਰ ਨੂੰ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।

India to observe one-day state mourning on respect of Queen Elizabeth



ਨਵੀਂ ਦਿੱਲੀ: ਭਾਰਤ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦਿਹਾਂਤ ਤੋਂ ਬਾਅਦ ਉਹਨਾਂ ਦੇ ਸਨਮਾਨ ਵਿਚ 1 ਦਿਨ (11 ਸਤੰਬਰ ਐਤਵਾਰ) ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦਿਨ ਉਹਨਾਂ ਸਾਰੀਆਂ ਇਮਾਰਤਾਂ 'ਤੇ ਤਿਰੰਗਾ ਅੱਧਾ ਝੁਕਿਆ ਰਹੇਗਾ ਜਿੱਥੇ ਇਹ ਲਹਿਰਾਇਆ ਜਾਂਦਾ ਹੈ ਅਤੇ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ। ਦੱਸ ਦੇਈਏ ਕਿ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ ਨੂੰ 96 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ।