ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਦੁਵੱਲੀ ਬੈਠਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਦੌਰਾਨ ਵਪਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਗਈ।

PM Modi, Rishi Sunak Hold Bilateral Meeting During G20 Summit

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸ਼ਨਿਚਰਵਾਰ ਨੂੰ ਜੀ-20 ਸਿਖਰ ਸੰਮੇਲਨ ਤੋਂ ਇਲਾਵਾ ਦੁਵੱਲੀ ਬੈਠਕ ਕੀਤੀ ਅਤੇ ਇਸ ਦੌਰਾਨ ਵਪਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਗਈ।

PM Modi, Rishi Sunak Hold Bilateral Meeting During G20 Summit

ਸੁਨਕ ਸ਼ੁਕਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਹੋ ਰਹੇ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਇਥੇ ਪਹੁੰਚੇ ਸਨ। ਦੋਵਾਂ ਨੇਤਾਵਾਂ ਨੇ ਸਿਖਰ ਸੰਮੇਲਨ ਦੇ ਪਹਿਲੇ ਸੈਸ਼ਨ ਤੋਂ ਬਾਅਦ ਇਹ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸੁਨਕ ਨੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ 'ਤੇ ਨਮਸਕਾਰ ਕਰਦਿਆਂ ਮੋਦੀ ਦਾ ਸਵਾਗਤ ਕੀਤਾ।

PM Modi, Rishi Sunak Hold Bilateral Meeting During G20 Summit

ਮੋਦੀ ਨੇ ਬੈਠਕ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਅਪਣੀ ਪੋਸਟ 'ਚ ਕਿਹਾ, '' ਦਿੱਲੀ 'ਚ ਜੀ-20 ਸੰਮੇਲਨ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਸ਼ਾਨਦਾਰ ਰਹੀ। ਅਸੀਂ ਵਪਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।''


PM Modi, Rishi Sunak Hold Bilateral Meeting During G20 Summit

ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਇਕ ਖੁਸ਼ਹਾਲ ਅਤੇ ਟਿਕਾਊ ਧਰਤੀ ਲਈ ਕੰਮ ਕਰਨਾ ਜਾਰੀ ਰੱਖਣਗੇ। ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਸੰਮੇਲਨ ਤੋਂ ਇਲਾਵਾ ਅਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਦੁਵੱਲੀ ਮੀਟਿੰਗ ਵੀ ਕੀਤੀ।