CBSE ਨੇ ਵਿਦਿਆਰਥੀਆਂ ਲਈ ਪ੍ਰੈਕਟਿਸ ਬੁੱਕ ਕੀਤੀ ਲਾਂਚ, ਕ੍ਰਿਟੀਕਲ ਥਿੰਗਕਿੰਗ ਤੇ ਦੇਵੇਗੀ ਜ਼ੋਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਬੀਐਸਈ ਨੇ ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਲਈ ਗਣਿਤ ਅਭਿਆਸ ਕਿਤਾਬ ਦੀ ਸ਼ੁਰੂਆਤ ਕੀਤੀ ਹੈ।

CBSE

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ 7ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਸੀਬੀਐਸਈ ਨੇ ਵਿਦਿਆਰਥੀਆਂ ਵਿੱਚ ਕ੍ਰਿਟੀਕਲ ਥਿੰਗਕਿੰਗ ਤੇ ਕਿਸੇ ਵੀ ਤਰ੍ਹਾਂ ਸਮੱਸਿਆ ਨੂੰ ਹੱਲ ਕਰਨ ਲਈ ਗਣਿਤ ਵਿਸ਼ੇ 'ਤੇ ਪ੍ਰੈਕਟਿਸ ਬੁੱਕ ਲਾਂਚ ਕੀਤੀ ਹੈ। ਇਸ ਕਿਤਾਬ ਦਾ ਨਾਂ 'Mathematical Literacy: Practice Book For Student' ਹੈ। 

ਸੀਬੀਐਸਈ ਨੇ ਇੱਕ ਬਿਆਨ 'ਚ ਕਿਹਾ "ਇਹ ਇੱਕ ਗਣਿਤ ਦੀ ਵਰਕਬੁੱਕ ਹੈ, ਜਿਸ ਨੂੰ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਵਿਦਿਆਰਥੀ ਅਧਿਆਪਕਾਂ ਜਾਂ ਮਾਪਿਆਂ ਦੀ ਮਦਦ ਤੋਂ ਬਗੈਰ ਗਣਿਤ ਦੀਆਂ ਸਮੱਸਿਆਵਾਂ ਸਿੱਖ ਸਕਦੇ ਹਨ ਤੇ ਹੱਲ ਕਰਨ ਦੇ ਯੋਗ ਹੋਣਗੇ।"