ਰਾਮਵਿਲਾਸ ਪਾਸਵਾਨ ਨੂੰ ਅੰਤਿਮ ਵਿਦਾਈ, ਪੀਐਮ ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦਿੱਤੀ ਸ਼ਰਧਾਂਜਲੀ

Narendra Modi pays last respects to Ram Vilas Paswan

ਨਵੀਂ ਦਿੱਲੀ: ਬੀਤੀ ਰਾਤ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। 74 ਸਾਲਾ ਰਾਮਵਿਲਾਸ ਪਾਸਵਾਨ ਕਈ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸੀ ਪਰ ਵੀਰਵਾਰ ਦੀ ਰਾਤ ਨੂੰ ਉਹਨਾਂ ਦੇ ਬੇਟੇ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਉਹਨਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ, ਰਾਸ਼ਟਰਪਤੀ ਤੋਂ ਲੈ ਕੇ ਕਈ ਦਿੱਗਜ਼ਾਂ ਨੇ ਕੇਂਦਰੀ ਮੰਤਰੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅੱਜ ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਵਿਚ ਉਹਨਾਂ ਨੂੰ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਸ਼ਰਧਾਂਜਲੀ

ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ 12 ਜਨਪਥ 'ਤੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਇਸ ਮੌਕੇ ਚਿਰਾਗ ਪਾਸਵਾਨ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ

ਇਸ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਸਾਬਕਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਨੂੰ ਉਹਨਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਇਲਾਵਾ ਭਾਜਪਾ ਪ੍ਰਧਾਨ ਨੇਪੀ ਨੱਡਾ ਸਮੇਤ ਹੋਰ ਕਈ ਦਿੱਗਜ਼ ਨੇਤਾ ਰਾਮਵਿਲਾਸ ਪਾਸਵਾਨ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ।