ਤੇਲੰਗਾਨਾ ਵਿੱਚ ਭਾਰੀ ਮੀਂਹ ਨਾਲ ਵਿਗੜੇ ਹਾਲਾਤ, ਨਾਲੇ 'ਚ ਵਹੇ ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੈਦਰਾਬਾਦ 'ਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ

Heavy rains in Telangana

 

ਹੈਦਰਾਬਾਦ : ਸ਼ੁੱਕਰਵਾਰ ਦੇਰ ਰਾਤ ਤੇਲੰਗਾਨਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ (Heavy rains in Telangana) ਪਿਆ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗਲੀਆਂ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਸਥਿਤੀ ਇੰਨੀ ਖਰਾਬ ਹੋ ਗਈ ਕਿ ਘਰਾਂ ਅਤੇ ਰੈਸਟੋਰੈਂਟਾਂ ਵਿੱਚ ਪਾਣੀ ਦਾਖਲ ਹੋ ਗਿਆ। ਕਈ ਥਾਵਾਂ 'ਤੇ ਕਾਰਾਂ ਤੈਰਦੀਆਂ ਦੇਖੀਆਂ  (Heavy rains in Telangana) ਗਈਆਂ।

 ਹੋਰ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਆਪਣੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

 

 ਹੋਰ ਵੀ ਪੜ੍ਹੋ: 12 ਅਕਤੂਬਰ ਨੂੰ ਦੇਸ਼ ਭਰ ਚ ਸ਼ਹੀਦ ਕਿਸਾਨ ਦਿਵਸ ਮਨਾਉਣ ਦਾ ਕੀਤਾ ਐਲਾਨ

ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਲਗਾਤਾਰ ਭਾਰੀ ਮੀਂਹ ਤੋਂ ਬਾਅਦ ਇਹ ਹਾਲਾਤ ਪੈਦਾ ਹੋਏ। ਇਸ ਦੌਰਾਨ ਨਾਲੇ ਵਿੱਚ ਪਾਣੀ ਭਰ ਜਾਣ ਕਾਰਨ ਦੋ ਲੋਕਾਂ ਦੇ ਵਹਿਣ ਦੀ (Heavy rains in Telangana) ਖ਼ਬਰ ਸਾਹਮਣੇ ਆਈ ਹੈ।

 

 

ਮੌਸਮ ਵਿਭਾਗ ਹੈਦਰਾਬਾਦ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਹੈਦਰਾਬਾਦ ਸਮੇਤ ਤੇਲੰਗਾਨਾ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹੈਦਰਾਬਾਦ ਵਿੱਚ ਸ਼ਾਮ ਨੂੰ ਮੌਸਮ ਖਰਾਬ ਹੋ ਗਿਆ। ਅਚਾਨਕ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ। ਵਾਹਨਾਂ ਦੀ ਆਵਾਜਾਈ ਰੁਕ ਗਈ।

 

 ਹੋਰ ਵੀ ਪੜ੍ਹੋ: ਅਸ਼ੀਸ਼ ਮਿਸ਼ਰਾ ਦੀ ਪੇਸ਼ੀ ਤੋਂ ਬਾਅਦ ਨਵਜੋਤ ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ 

ਹੈਦਰਾਬਾਦ ਸ਼ਹਿਰ ਦੇ ਓਲਡ ਸਿਟੀ ਇਲਾਕੇ ਵਿੱਚ ਸਥਿਤੀ ਸਭ ਤੋਂ ਖਰਾਬ ਸੀ। ਓਲਡ ਸਿਟੀ ਦੇ ਬਹੁਤ ਸਾਰੇ ਰੈਸਟੋਰੈਂਟਾਂ ਵਿੱਚ ਪਾਣੀ ਭਰ ਗਿਆ। ਇਸ ਤੋਂ ਇਲਾਵਾ ਇਥੋਂ ਦੀਆਂ ਸੜਕਾਂ 'ਤੇ ਵੀ ਪਾਣੀ ਇਕੱਠਾ ਹੋ ਗਿਆ ਹੈ। ਇਸ ਖੇਤਰ ਦੇ ਇੱਕ ਰੈਸਟੋਰੈਂਟ ਦੀ ਇੱਕ ਡਰਾਉਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਖਰਾਬ ਮੌਸਮ ਕਾਰਨ ਹੈਦਰਾਬਾਦ ਹਵਾਈ ਅੱਡੇ ਤੋਂ ਅੱਠ ਉਡਾਣਾਂ ਨੂੰ ਮੋੜ ਦਿੱਤਾ ਗਿਆ।

 

 ਹੋਰ ਵੀ ਪੜ੍ਹੋ: ਲਖੀਮਪੁਰ ਘਟਨਾ: ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ, ਲੰਮੇ ਸਮੇਂ ਤੱਕ ਹੋ ਸਕਦੀ ਹੈ ਪੁੱਛਗਿੱਛ