ਹਰਿਆਣ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਦੁਆਰਾ ਬੰਦ ਕੀਤੇ ਰਾਸ਼ਟਰੀ ਮਾਰਗਾਂ ਨੂੰ ਮੁੜ ਖੋਲ੍ਹਣ 'ਤੇ ਕੀਤੀ ਗੱਲਬਾਤ

Haryana Chief Minister calls on Amit Shah

 

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਅਤੇ ਮਨੋਹਰ ਲਾਲ ਵਿਚਾਲੇ ਕਿਸਾਨ ਅੰਦੋਲਨ ਨੂੰ ਲੈ ਕੇ ਚਰਚਾ ਹੋਈ।

 

ਹਰਿਆਣਾ ਦੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਰਾਜ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੱਤੀ।ਇਸ ਦੇ ਨਾਲ ਹੀ ਸਿੰਘੂ ਅਤੇ ਟਿਕਰੀ ਬਾਰਡਰ ਖੋਲ੍ਹਣ 'ਤੇ ਵੀ ਚਰਚਾ ਹੋਈ। 

ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਸਾਨ ਅੰਦੋਲਨ ਸਮੇਤ ਸਿੰਘੂ ਬਾਰਡਰ ਦਾ ਰਾਹ ਖੁੱਲ੍ਹਵਾਉਣ ਸਬੰਧੀ ਕੋਰਟ ਕਾਰਵਾਈ ਅਤੇ ਹਰਿਆਣਾ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬਾਰਡਰ ਦਾ ਰਾਹ ਖੁੱਲ੍ਹਵਾਉਣ ਨੂੰ ਲੈ ਕੇ ਚਰਚਾ ਹੋਈ, ਉਮੀਦ ਹੈ ਕਿ ਛੇਤੀ ਹੀ ਰਾਹ ਖੁੱਲ੍ਹੇਗਾ।