ਲਖੀਮਪੁਰ: ਨਵਜੋਤ ਸਿੱਧੂ ਦੀ ਭੁੱਖ ਹੜਤਾਲ ਜਾਰੀ, ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਕਰ ਰਹੇ ਨੇ ਮੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੜਤਾਲ 'ਤੇ ਬੈਠਣ ਤੋਂ ਪਹਿਲਾਂ ਸਿੱਧੂ ਨੇ ਕਿਹਾ ਕਿ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਕਾਨੂੰਨ ਅਤੇ ਸੰਵਿਧਾਨ ਤੋਂ ਉੱਪਰ ਨਹੀਂ ਹਨ।

Navjot Sidhu's hunger strike continue

 

ਉੱਤਰ ਪ੍ਰਦੇਸ਼ - ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿਚ ਨਵਜੋਤ ਸਿੱਧੂ ਵੱਲੋਂ ਭੁੱਖ ਹੜਤਾਲ ਤੇ ਮੌਨ ਵਰਤ ਜਾਰੀ ਹੈ। ਸਿੱਧੂ ਪੱਤਰਕਾਰ ਰਮਨ ਕਸ਼ਯਪ ਦੇ ਘਰ ਇਹ ਹੜਤਾਲ ਕਰ ਰਹੇ ਹਨ। ਮੰਤਰੀ ਵਿਜੇਂਦਰ ਸਿੰਗਲਾ, ਵਿਧਾਇਕ ਕੁਲਜੀਤ ਨਾਗਰਾ, ਮਦਨ ਲਾਲ ਜਲਾਲਪੁਰ ਅਤੇ ਰਾਜ ਕੁਮਾਰ ਚੱਬੇਵਾਲ ਵੀ ਸਿੱਧੂ ਦੇ ਨਾਲ ਬੈਠੇ ਹਨ। ਸਿੱਧੂ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਦੀ ਗ੍ਰਿਫਤਾਰੀ ਜਾਂ ਜਾਂਚ ਦੀ ਮੰਗ ਕਰ ਰਹੇ ਹਨ।

ਸਿੱਧੂ ਇਸ ਤੋਂ ਪਹਿਲਾਂ ਹਿੰਸਾ ਵਿਚ ਮਾਰੇ ਗਏ ਕਿਸਾਨ ਲਵਪ੍ਰੀਤ ਸਿੰਘ ਦੇ ਘਰ ਗਏ ਸਨ। ਇਸ ਤੋਂ ਬਾਅਦ ਪੱਤਰਕਾਰ ਦੇ ਘਰ ਗਏ। ਉੱਥੇ ਸਿੱਧੂ ਨੇ ਪਰਿਵਾਰ ਦੀ ਸਹਿਮਤੀ ਲੈ ਕੇ ਭੁੱਕ ਹੜਤਾਲ ਦਾ ਐਲਾਨ ਕੀਤਾ। ਹੜਤਾਲ 'ਤੇ ਬੈਠਣ ਤੋਂ ਪਹਿਲਾਂ ਸਿੱਧੂ ਨੇ ਕਿਹਾ ਕਿ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਕਾਨੂੰਨ ਅਤੇ ਸੰਵਿਧਾਨ ਤੋਂ ਉੱਪਰ ਨਹੀਂ ਹਨ।

ਲੋੜੀਂਦੇ ਸਬੂਤਾਂ ਦੇ ਬਾਵਜੂਦ ਉਸ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਨਿਆਂ ਵਿਚ ਦੇਰੀ ਹੋ ਰਹੀ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਇੱਥੇ ਭੁੱਖ ਹੜਤਾਲ 'ਤੇ ਬੈਠਣਗੇ ਜਦੋਂ ਤੱਕ ਪੁਲਿਸ ਮੰਤਰੀ ਦੇ ਬੇਟੇ ਨੂੰ ਨਹੀਂ ਫੜਦੀ ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ।