ਤੜਕਸਾਰ ਕੱਢੇ ਜਾ ਰਹੇ ਜਲੂਸ ਦੌਰਾਨ ਬਿਜਲੀ ਦੀ ਤਾਰ ਨਾਲ ਟਕਰਾਈ ਲੋਹੇ ਦੀ ਰਾਡ, 6 ਦੀ ਮੌਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਹੋਰ ਦੀ ਹਾਲਤ ਗੰਭੀਰ 

An iron rod collided with an electric wire during an early morning procession, 6 died.

ਯੂਪੀ: ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਵਿੱਚ ਐਤਵਾਰ ਤੜਕਸਾਰ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਛੇ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਜਾਣਕਾਰੀ ਮੁਤਾਬਕ ਬਹਿਰਾਇਚ ਦੇ ਥਾਣਾ ਕੋਤਵਾਲੀ ਨਾਨਪਾੜਾ ਅਧੀਨ ਪੈਂਦੇ ਪਿੰਡ ਭਗਵਾ ਮਾਸੂਪੁਰ 'ਚ ਬਿਜਲੀ ਦੀ ਹਾਈ ਟੈਂਸ਼ਨ ਲਾਈਨ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਦੋ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਜਿਸ ਨੂੰ ਕਮਿਊਨਿਟੀ ਹੈਲਥ ਸੈਂਟਰ ਨਾਨਪਾੜਾ ਲਿਆਂਦਾ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਤਿੰਨ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੀਐਮ ਯੋਗੀ ਆਦਿਤਿਆਨਾਥ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਪੁਲਿਸ ਮੁਤਾਬਕ ਘਟਨਾ ਐਤਵਾਰ ਸਵੇਰੇ 4 ਵਜੇ ਦੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਾਦਸੇ 'ਚ ਅਸ਼ਰਫ ਅਲੀ (30), ਸੂਫਯਾਨ (12), ਇਲਿਆਸ (16), ਸ਼ਫੀਕ (12), ਆਫਤਾਬ (12) ਅਤੇ ਤਬਰੇਜ਼ (17) ਦੀ ਮੌਤ ਹੋ ਗਈ ਹੈ। ਮੁਰਾਦ ਅਲੀ (12) ਅਤੇ ਚੰਦ ਬਾਬੂ (18) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰੇ ਬਾਰਾਵਾਫਤ ਦਾ ਜਲੂਸ ਨਿਕਲ ਰਿਹਾ ਸੀ ਤਾਂ ਉਸੇ ਸਮੇਂ ਜਲੂਸ 'ਚ ਸ਼ਾਮਲ ਹੱਥਗੱਡੀ 'ਤੇ ਲੱਗੀ ਲੋਹੇ ਦੀ ਰਾਡ 11,000 ਦੀ ਬਿਜਲੀ ਲਾਈਨ ਨੂੰ ਛੂਹ ਗਈ। ਜਲੂਸ ਵਿਚ ਪੈਦਲ ਜਾ ਰਹੇ ਲੋਕ ਇਸ ਦੀ ਚਪੇਟ ਵਿਚ ਆ ਗਏ ਅਤੇ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।  ਇਸ ਮੌਕੇ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਹੈ। ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਅਚਾਨਕ ਵਾਪਰਿਆ ਹੈ ਅਤੇ ਇਸ ਵਿੱਚ ਕਿਸੇ ਦਾ ਕੋਈ ਕਸੂਰ ਨਹੀਂ ਹੈ।