ਸਰਕਾਰ ਅਗਲੇ ਸਾਲ ਅਪ੍ਰੈਲ ਵਿਚ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਪੁਰਬ ਮਨਾਏਗੀ

ਏਜੰਸੀ

ਖ਼ਬਰਾਂ, ਰਾਸ਼ਟਰੀ

550ਵੇਂ ਪ੍ਰਕਾਸ਼ ਪੁਰਬ ਦਾ 'ਕੌਮਾਂਤਰੀ ਭਾਈਚਾਰਾ ਵਰ੍ਹੇ' ਵਜੋਂ ਐਲਾਨ.........

Rajnath Singh

ਨਵੀਂ ਦਿੱਲੀ  : ਸਿੱਖਾਂ ਦੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸਰਕਾਰ ਅਗਲੇ ਸਾਲ ਅਪ੍ਰੈਲ 'ਚ ਮਨਾਏਗੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਐਨ.ਆਈ.ਸੀ. ਕਮੇਟੀ ਦੀ ਬੈਠਕ 'ਚ ਇਹ ਫ਼ੈਸਲਾ ਕੀਤਾ ਗਿਆ। ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ 'ਕੌਮਾਂਤਰੀ ਭਾਈਚਾਰਾ ਵਰ੍ਹੇ' ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਭਾਰਤੀ ਸਭਿਆਚਾਰਕ ਰਿਸ਼ਤੇ ਕੌਂਸਲ ਭਾਰਤੀ ਮਿਸ਼ਨਾਂ ਜ਼ਰੀਏ ਦੁਨੀਆਂ ਭਰ 'ਚ ਵਿਸ਼ੇਸ਼ ਪ੍ਰੋਗਰਾਮ ਕਰਵਾਏਗੀ।

ਐਨ.ਆਈ.ਸੀ. ਨੇ ਜਲਿਆਂ ਵਾਲਾ ਬਾਗ਼ ਕਤਲੇਆਮ ਦੇ ਸ਼ਤਾਬਦੀ ਵਰ੍ਹੇ ਨੂੰ ਵੀ ਮਨਾਉਣ ਦਾ ਫ਼ੈਸਲਾ ਕੀਤਾ ਹੈ।  ਬੈਠਕ 'ਚ ਹਿੱਸਾ ਲੈਣ ਵਾਲਿਆਂ 'ਚ ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੰਮ੍ਰਿਤਸਰ 'ਚ ਰਾਸ਼ਟਰੀ ਅੰਤਰ ਧਾਰਮਕ ਅਧਿਐਨ ਸੰਸਥਾਨ ਬਣਾਉਣ ਦੀ ਤਜਵੀਜ਼ ਦਿਤੀ ਹੈ ਅਤੇ ਗ੍ਰਹਿ ਮੰਤਰੀ ਨੇ ਇਸ ਸਾਬਤ ਸਹਿਯੋਗ ਦੇਣ ਦਾ ਭਰੋਸਾ ਦਿਤਾ ਹੈ।

ਸਿੱਖਾਂ ਦੇ ਪਵਿੱਤਰ ਅਸਥਾਨ ਕੀਰਤਪੁਰ ਸਾਹਿਬ ਲਈ ਕੋਰੀਡੋਰ ਖੋਲ੍ਹੇ ਜਾਣ ਬਾਰੇ ਪੁੱਛੇ ਜਾਣ 'ਤੇ ਸਿੱਧੂ ਸਿੱਧਾ ਜਵਾਬ ਦੇਣ ਤੋਂ ਬਚਦੇ ਰਹੇ। ਪਰ ਕਿਹਾ ਕਿ ਸ਼ਰਧਾਲੂਆਂ ਦੇ ਜਾਣ ਦਾ ਰਸਤਾ ਆਸਾਨ ਹੋਣਾ ਚਾਹੀਦਾ ਹੈ। ਕਰਤਾਰਪੁਰ ਸਾਹਿਬ ਕੌਮਾਂਤਰੀ ਸਰਹੱਦ ਤੋਂ ਕੁੱਝ ਦੂਰੀ 'ਤੇ ਪਾਕਿਸਤਾਨ 'ਚ ਸਥਿਤ ਹੈ।  ਐਨ.ਆਈ.ਸੀ. ਦੀ ਬੈਠਕ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਕੇਂਦਰੀ ਸਭਿਆਚਾਰ ਮੰਤਰੀ ਮਹੇਸ਼ ਵਰਮਾ, ਆਈ.ਟੀ. ਰਾਜ ਮੰਤਰੀ ਐਸ.ਐਸ. ਆਹਲੂਵਾਲੀਆ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧ ਸਮੇਤ ਹੋਰ ਲੋਕ ਹਾਜ਼ਰ ਸਨ।  (ਪੀਟੀਆਈ)

Related Stories