FSL ਰਿਪੋਰਟ 'ਚ ਹੋਇਆ ਖੁਲਾਸਾ, ਆਸ਼ੀਸ਼ ਮਿਸ਼ਰਾ ਤੇ ਉਸ ਦੇ ਦੋਸਤ ਦੀ ਰਾਈਫ਼ਲ ਤੋਂ ਚੱਲੀ ਸੀ ਗੋਲੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਦਾਸ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ ਸਨ।

violence in Lakhimpur, the minister’s son Ashish and friend were fired from the rifle

 

ਉੱਤਰ ਪ੍ਰਦੇਸ਼ - ਲਖੀਮਪੁਰ ਹਿੰਸਾ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਐਫਐਸਐਲ ਤੋਂ ਬੈਲਿਸਟਿਕ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਵੱਲੋਂ ਰਿਵਾਲਵਰ ਅਤੇ ਰਾਈਫਲ ਨਾਲ ਗੋਲੀ ਚਲਾਉਣ ਦੀ ਪੁਸ਼ਟੀ ਹੋਈ ਹੈ। ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਦਾਸ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ ਸਨ।

ਇਸ ਵਿਚ ਅੰਕਿਤ ਦਾਸ ਦੀ ਰੀਪੀਟਰ ਬੰਦੂਕ, ਪਿਸਤੌਲ ਅਤੇ ਆਸ਼ੀਸ਼ ਮਿਸ਼ਰਾ ਦੀ ਰਾਈਫਲ ਅਤੇ ਰਿਵਾਲਵਰ ਸ਼ਾਮਲ ਸੀ। ਪੁਲਿਸ ਨੇ ਚਾਰਾਂ ਹਥਿਆਰਾਂ ਦੀ ਐਫਐਸਐਲ ਰਿਪੋਰਟ ਮੰਗੀ ਸੀ। ਰਿਪੋਰਟ ਨੇ ਇਨ੍ਹਾਂ ਹਥਿਆਰਾਂ ਤੋਂ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਅੰਕਿਤ ਦਾਸ ਅਤੇ ਲਤੀਫ ਨੇ ਐਸਆਈਟੀ ਦੇ ਸਾਹਮਣੇ ਆਪਣੀ ਜਾਨ ਬਚਾਉਣ ਲਈ ਗੋਲੀ ਚਲਾਉਣ ਦੀ ਗੱਲ ਵੀ ਕਬੂਲ ਕੀਤੀ ਹੈ।

ਦੱਸ ਦਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿਖੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਨਾਂ ਤੇ ਰਜਿਸਟਰਡ ਮਹਿੰਦਰਾ ਥਾਰ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਦੀ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿਚ ਐਫਆਈਆਰ ਦਰਜ ਹੋਣ ਦੇ ਸੱਤ ਦਿਨਾਂ ਬਾਅਦ  ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਘਟਨਾ ਵਿਚ 4 ਕਿਸਾਨਾਂ, ਇੱਕ ਪੱਤਰਕਾਰ ਸਣੇ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਸੀ।