PU dental college students' stir: ਪੰਜਾਬ ਯੂਨੀਵਰਸਿਟੀ ਦੇ ਡੈਂਟਲ ਵਿਦਿਆਰਥੀਆਂ ਵਲੋਂ ਭੁੱਖ ਹੜਤਾਲ ਜਾਰੀ; ਇਕ ਵਿਦਿਆਰਥੀ ਦੀ ਵਿਗੜੀ ਸਿਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਵਿਦਿਆਰਥੀ ਸਟਾਈਪੰਡ ਵਧਾਉਣ ਦੀ ਮੰਗ ਨੂੰ ਲੈ ਕੇ ਕਰੀਬ ਇਕ ਹਫ਼ਤੇ ਤੋਂ ਹੜਤਾਲ ’ਤੇ ਹਨ।

PU dental college students' stir

PU dental college students' stir: ਪੰਜਾਬ ਯੂਨੀਵਰਸਿਟੀ ਦੇ ਡਾ. ਹਰਿਵੰਸ਼ ਸਿੰਘ ਜੱਜ ਇੰਸਟੀਚਿਊਟ ਫ਼ਾਰ ਡੈਂਟਲ ਸਾਇੰਸਜ਼ ਦੇ ਵਿਦਿਆਰਥੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ। ਇਸ ਦੌਰਾਨ ਇਕ ਪ੍ਰਦਰਸ਼ਨਕਾਰੀ ਵਿਦਿਆਰਥੀ ਦੀ ਸਿਹਤ ਵਿਗੜ ਗਈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ-16 ਦੇ ਹਸਪਤਾਲ ਲਿਜਾਇਆ ਗਿਆ।

ਇਹ ਵਿਦਿਆਰਥੀ ਸਟਾਈਪੰਡ ਵਧਾਉਣ ਦੀ ਮੰਗ ਨੂੰ ਲੈ ਕੇ ਕਰੀਬ ਇਕ ਹਫ਼ਤੇ ਤੋਂ ਹੜਤਾਲ ’ਤੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂਟੀ ਪ੍ਰਸ਼ਾਸਨ ਸਟਾਈਪੰਡ ਵਧਾਉਣ ਵਿਚ ਉਨ੍ਹਾਂ ਦੀ ਮਦਦ ਕਰੇ, ਕਿਉਂਕਿ ਉਹ ਯੂਟੀ ਦੇ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਇਸ ਸਬੰਧੀ ਕੋਈ ਮੀਟਿੰਗ ਕੀਤੀ ਜਾ ਰਹੀ ਹੈ।