ਜੰਮੂ-ਕਸ਼ਮੀਰ ਦੇ ਸੋਪੋਰ ’ਚ ਮੁਕਾਬਲੇ ਦੌਰਾਨ ਇਕ ਅਤਿਵਾਦੀ ਹਲਾਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਾਰੇ ਗਏ ਅਤਿਵਾਦੀ ਅਤੇ ਉਸ ਦੇ ਸਮੂਹ ਦਾ ਪਤਾ ਲਗਾਇਆ ਜਾ ਰਿਹਾ ਹੈ : ਸੂਤਰ

Representative Image.

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ’ਚ ਸਨਿਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇਕ ਅਣਪਛਾਤਾ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਕਸ਼ਮੀਰ ਡਿਵੀਜ਼ਨ ਦੀ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਪੋਸਟ ’ਚ ਕਿਹਾ, ‘‘ਬਾਰਾਮੂਲਾ ਦੇ ਰਾਮਪੋਰਾ ਸੋਪੋਰ ਇਲਾਕੇ ’ਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ’ਤੇ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਸੰਯੁਕਤ ਅਤਿਵਾਦ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਤਲਾਸ਼ੀ ਮੁਹਿੰਮ ਦੌਰਾਨ ਗੋਲੀਬਾਰੀ ਹੋਈ।’’

ਪੁਲਿਸ ਨੇ ਦਸਿਆ ਕਿ ਮੁਕਾਬਲੇ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਹਾਲਾਂਕਿ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਅਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ’ਤੇ ਦਸਿਆ ਕਿ ਮੁਕਾਬਲੇ ਦੌਰਾਨ ਇਕ ਅਤਿਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀ ਅਤੇ ਉਸ ਦੇ ਸਮੂਹ ਦਾ ਪਤਾ ਲਗਾਇਆ ਜਾ ਰਿਹਾ ਹੈ।