ਦਿੱਲੀ ਬਣੀ ਪ੍ਰਦੂਸ਼ਣ ਦੀ ਰਾਜਧਾਨੀ, ਏ.ਕਿਉ.ਆਈ 400 ਪਾਰ, ਰੈੱਡ ਜ਼ੋਨ ਵਿਚ ਸ਼ਾਮਲ
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਾਰ ਪੂਲਿੰਗ ਤੇ ਵਰਕ ਫ਼ਰਾਮ ਹੋਮ ਦੀ ਕੀਤੀ ਅਪੀਲ
ਨਵੀਂ ਦਿੱਲੀ: ਇਨ੍ਹੀਂ ਦਿਨੀਂ ਦਿੱਲੀ ਦੀ ਆਬੋ-ਹਵਾ ਲੋਕਾਂ ਦਾ ਦਮ ਘੁਟ ਰਹੀ ਹੈ। ਮੌਜੂਦਾ ਹਾਲਾਤ ਦੇਖ ਕੇ ਇੰਜ ਲਗਦਾ ਹੈ ਕਿ ਜਿਵੇਂ ਇਹ ਪ੍ਰਦੂਸ਼ਣ ਦੀ ਰਾਜਧਾਨੀ ਬਣ ਗਈ ਹੋਵੇ। ਏ.ਕਿਉ.ਆਈ. 400 ਤੋਂ ਪਾਰ ਹੋ ਗਈ ਹੈ ਅਤੇ ਦਿੱਲੀ ਰੈੱਡ ਜ਼ੋਨ ਵਿਚ ਸ਼ਾਮਲ ਹੋ ਗਈ ਹੈ। ਦੋ ਦਿਨ ਪਹਿਲਾਂ ਸੁਪਰੀਮ ਕੋਰਟ ਵਿਚ ਵੀ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਦਿੱਲੀ ਵਿਚ ਸਿਹਤ ਐਮਰਜੈਂਸੀ ਐਲਾਨੀ ਜਾਵੇ।
ਤਾਜ਼ਾ ਹਾਲਾਤ ਦੇਖਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਾਸੀਆਂ ਨੂੰ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦਿਆਂ ਕਾਰਪੂਲਿੰਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਿਜੀ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਕਰਮਚਾਰੀਆਂ ਨੂੰ ਘਰ ਤੋਂ ਹੀ ਕੰਮ ਕਰਨ ਭਾਵ ਵਰਕ ਫਰਾਮ ਹੋਮ ਕਰਨ ਲਈ ਉਤਸ਼ਾਹਤ ਕਰਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਤੋਂ ਦਿੱਲੀ ਵਿਚ ਹਵਾ ਦੀ ਗੁਣਵੱਤਾ (ਏ.ਕਿਊ.ਆਈ.) ਖ਼ਤਰਨਾਕ ਪੱਧਰ ’ਤੇ ਪਹੁੰਚ ਚੁੱਕੀ ਹੈ। ਅਜਿਹੇ ਵਿਚ ਲੋਕਾਂ ਨੂੰ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰੀ ਕਰਮਚਾਰੀਆਂ ਦੇ ਦਫ਼ਤਰੀ ਸਮੇਂ ਵਿਚ ਵੀ ਬਦਲਾਅ ਕੀਤਾ ਹੈ। ਇਹ ਫ਼ੈਸਲਾ ਸੜਕ ’ਤੇ ਵਾਹਨਾਂ ਦੀ ਭੀੜ ਘਟਾਉਣ ਲਈ ਕੀਤਾ ਗਿਆ ਹੈ। ਇਹ ਨਵੀਂ ਵਿਵਸਥਾ 15 ਨਵੰਬਰ ਤੋਂ 15 ਫਰਵਰੀ 2026 ਤਕ ਲਾਗੂ ਰਹੇਗੀ। (ਏਜੰਸੀ)