ਰਾਮਪੁਰ NH-24 ‘ਤੇ ਕਈ ਵਾਹਨਾਂ ਦੀ ਆਪਸ ‘ਚ ਟੱਕਰ, ਕਾਰ ‘ਚ ਲੱਗੀ ਅੱਗ, 4 ਦੀ ਮੌਤ
ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਐਤਵਾਰ ਦੀ ਸਵੇਰੇ ਧੁੰਦ ਦੇ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ...
ਰਾਮਪੁਰ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਐਤਵਾਰ ਦੀ ਸਵੇਰੇ ਧੁੰਦ ਦੇ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਥੇ ਹੀ ਹਾਦਸੇ ਤੋਂ ਬਾਅਦ ਕਾਰ ਵਿਚ ਅੱਗ ਲੱਗ ਗਈ।
ਦੁਰਘਟਨਾ ਵਿਚ ਟਰੈਕਟਰ ਸਵਾਰ ਦੋ ਜਦੋਂ ਕਿ ਕਾਰ ਅਤੇ ਟਰੱਕ ਸਵਾਰ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਲਾਸ਼ਾਂ ਵਿਚ ਦੋ ਦੀ ਸ਼ਨਾਖਤ ਸਚਿਨ ਅਤੇ ਇਲਿਆਸ ਅਹਿਮਦ ਦੇ ਰੂਪ ਵਿਚ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਉਥੇ ਹੀ, ਗੰਭੀਰ ਰੂਪ ਵਿਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਹਾਦਸੇ ਦੇ ਬਾਅਦ ਕਾਰ ਵਿਚ ਅੱਗ ਲੱਗ ਗਈ ਸੀ। ਸੂਚਨਾ ਉਤੇ ਪਹੁੰਚੇ ਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ਉਤੇ ਕਾਬੂ ਪਾਇਆ ਹੈ ਪਰ ਕਾਰ ਸੜ ਕੇ ਸੁਆਹ ਹੋ ਗਈ ਹੈ। ਹਾਦਸੇ ਦੇ ਚਲਦੇ ਹਾਈਵੇ ਉਤੇ ਲਗਭੱਗ ਦੋ ਘੰਟੇ ਤੱਕ ਆਵਾਜਾਈ ਵਿਚ ਮੁਸ਼ਕਿਲ ਹੋਈ।ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਸੜਕ ਹਾਦਸਿਆਂ ਦੀਆਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਜਿਨ੍ਹਾਂ ਦਾ ਮੁੱਖ ਕਾਰਨ ਵੀ ਧੁੰਦ ਹੀ ਸੀ। ਬੀਤੇ ਦਿਨੀਂ ਪੰਜਾਬ ਧੁੰਦ ਦੇ ਕਾਰਨ ਬਹੁਤਿਆਂ ਹਾਦਸਿਆਂ ਦਾ ਸ਼ਿਕਾਰ ਰਿਹਾ ਸੀ।