ਕਿਸਾਨ ਅੰਦੋਲਨ 'ਚ ਪਹੁੰਚੇ ਕੌਮਾਂਤਰੀ ਕਬੱਡੀ ਖਿਡਾਰੀ ਸੋਸ਼ਲ ਮੀਡੀਆ 'ਤੇ ਛਾਏ
ਇਹ ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ’ਤੇ ਡਟੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ
ਚੰਡੀਗੜ੍ਹ: ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਿਸਾਨ ਅੰਦੋਲਨ ਦੌਰਾਨ ਵੱਖ ਵੱਖ ਵਰਗਾਂ ਤੇ ਕੀਤੇ ਵਲੋਂ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਜਿੱਥੇ ਲੋਕ ਕਿਸਾਨ ਅੰਦੋਲਨ ਲਈ ਦਿਲ ਖੋਲ੍ਹ ਕੇ ਫੰਡ ਦੇ ਰਹੇ ਹਨ, ਉੱਥੇ ਕਿਸਾਨਾਂ ਦੇ ਸੇਵਾ ਵਿੱਚ ਅਨੇਕਾਂ ਸੰਸਥਾਵਾਂ ਡਟੀਆਂ ਹੋਈਆਂ ਹਨ। ਅਜਿਹੇ ਵਿੱਚ ਸੋਸ਼ਲ ਮੀਡੀਆ ਤੇ ਉੱਪਰ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਸਿੰਘੂ ਹੱਦ ’ਤੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਕਰ ਰਹੇ ਹਨ।
ਇਸ ਨੂੰ ਵੇਖ ਲੋਕ ਖੂਬ ਉਨ੍ਹਾਂ ਖਿਡਾਰੀਆਂ ਦੀ ਪ੍ਰਸੰਸਾ ਕਰ ਰਹੇ ਹਨ। ਇਹ ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ’ਤੇ ਡਟੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ ਹੈ। ਕਈ ਦਿਨਾਂ ਤੋਂ ਕਿਸਾਨਾਂ ਨੂੰ ਕੱਪੜੇ ਧੋਣ ਵਿੱਚ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਜਿਸ ਨੂੰ ਵੇਖਦਿਆਂ ਕਬੱਡੀ ਖਿਡਾਰੀਆਂ ਵੱਲੋਂ ਲੰਗਰ ਦੇ ਨਾਲ-ਨਾਲ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਇਹ ਖਿਡਾਰੀ ਕੱਪੜੇ ਧੋਣ ਵਾਲੀਆਂ ਦੋ ਮਸ਼ੀਨਾਂ ਨਾਲ ਦਿਨ-ਰਾਤ ਕਿਸਾਨਾਂ ਦੇ ਕੱਪੜੇ ਧੋ ਰਹੇ ਹਨ।