ਅਸੀਂ ਦੇਸ਼ ਦੀ ਰੀੜ ਦੀ ਹੱਡੀ ਤੋੜਨ ਵਾਲੇ ਕਾਨੂੰਨਾਂ ਦਾ ਸਮਰਥਨ ਨਹੀਂ ਕਰਾਂਗੇ- ਸੋਨੀਆ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਨੀਆ ਗਾਂਧੀ ਨੇ ਫਿਰ ਕੀਤਾ ਕਿਸਾਨਾਂ ਦਾ ਸਮਰਥਨ

Sonia Gandhi

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਕਿਸੇ ਵੀ ਕੀਮਤ 'ਤੇ ਦੇਸ਼ ਦੀ ਰੀੜ ਦੀ ਹੱਡੀ ਤੋੜਨ ਵਾਲੇ ਕਾਨੂੰਨਾਂ ਦਾ ਸਮਰਥਨ ਨਹੀਂ ਕਰੇਗੀ। ਸੋਨੀਆ ਗਾਂਧੀ ਨੇ ਕਿਹਾ ਕਿ ਅੰਨਦਾਤਾ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹੈ। ਅੰਨਦਾਤਾ ਦੀ ਰੱਖਿਆ ਹਰ ਕੀਮਤ 'ਤੇ ਕੀਤੀ ਜਾਣੀ ਚਾਹੀਦੀ ਹੈ।

ਕਾਂਗਰਸ ਕਿਸੇ ਵੀ ਕੀਮਤ 'ਤੇ ਦੇਸ਼ ਦੀ ਰੀੜ ਦੀ ਹੱਡੀ ਤੋੜਨ ਵਾਲੇ ਕਾਨੂੰਨਾਂ ਦਾ ਸਮਰਥਨ ਨਹੀਂ ਕਰੇਗੀ। ਅਸੀਂ ਅੰਨਦਾਤਾ ਦੇ ਸਮਰਥਨ ਵਿਚ ਖੜ੍ਹੇ ਹੋ ਕੇ ਅੰਨਦਾਤਾ ਦੀ ਲੜਾਈ ਲੜਾਂਗੇ। ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਾਂਗਰਸ ਵੱਲੋਂ ਇਹ ਬਿਆਨ ਸਾਂਝਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਾਂਗਰਸ ਨੇ ਕਿਹਾ ਕਿ ਜਦੋਂ ਕੋਰੋਨਾ ਸੰਕਟ ਦੌਰਾਨ ਅਰਥਵਿਵਸਥਾ ਵਿਗੜ ਰਹੀ ਸੀ ਤਾਂ ਉਸ ਸਮੇਂ ਖੇਤੀਬਾੜੀ ਸੈਕਟਰ 3.4 ਫੀਸਦੀ ਦੇ ਸਕਾਰਾਤਮਕ ਵਿਕਾਸ ਵਾਲਾ ਇਕਲੌਤਾ ਖੇਤਰ ਸੀ। ਉੱਥੋਂ ਹੀ ਭਾਜਪਾ ਨੇ ਖੇਤੀਬਾੜੀ ਸੈਕਟਰ ਨੂੰ ਵੀ ਪ੍ਰਧਾਨ ਮੰਤਰੀ ਦੇ ਮਿੱਤਰਾਂ ਦੇ ਹਵਾਲੇ ਕਰਨ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਸੀ। 

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਸਮਰਥਨ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 9 ਦਸੰਬਰ ਨੂੰ ਅਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਸੋਨੀਆ ਗਾਂਧੀ ਨੇ ਇਹ ਫ਼ੈਸਲਾ ਦੇਸ਼ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੀ ਕਿਸਾਨੀ ਲਹਿਰ ਅਤੇ ਕੋਰੋਨਾ ਵਾਇਰਸ ਸਥਿਤੀ ਦੇ ਮੱਦੇਨਜ਼ਰ ਲਿਆ ਹੈ।