ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਦੇ ਤਾਪਮਾਨ 'ਚ ਆਈ ਗਿਰਾਵਟ, ਬਰਫਬਾਰੀ ਦੀ ਵੀ ਹੈ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਨਾਲ ਹੀ ਲੱਦਾਖ 'ਚ ਭਾਰੀ ਬਰਫਬਾਰੀ ਦਾ ਅੰਦਾਜ਼ਾ ਲਾਇਆ ਹੈ।

weather

ਨਵੀਂ ਦਿੱਲੀ: ਦਿੱਲੀ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਫਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਦੇ ਤਾਪਮਾਨ 'ਚ ਕੁਝ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਠੰਡ 'ਚ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਨਾਲ ਹੀ ਲੱਦਾਖ 'ਚ ਭਾਰੀ ਬਰਫਬਾਰੀ ਦਾ ਅੰਦਾਜ਼ਾ ਲਾਇਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਜੰਮੂ ਦੇ ਮੈਦਾਨੀ ਇਲਾਕਿਆਂ 'ਚ ਬਰਫ਼ਬਾਰੀ ਜਾਂ ਬਾਰਸ਼ ਦੀ ਸੰਭਾਵਨਾ ਸਭ ਤੋਂ ਜ਼ਿਆਦਾ ਹੈ। ਇਸ ਤੋਂ ਇਲਾਵਾ ਉੱਤਰੀ ਭਾਰਤ 'ਚ ਠੰਡ ਆਉਣ ਵਾਲੇ ਦਿਨਾਂ 'ਚ ਵਧ ਸਕਦੀ ਹੈ।

ਬਰਫਬਾਰੀ ਦੀ ਸੰਭਾਵਨਾ
ਹਿਮਾਚਲ ਪ੍ਰਦੇਸ਼ ਦੇ ਨਾਲ ਹੀ ਉਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਤਰਾਖੰਡ 'ਚ ਵੀ ਬਾਰਸ਼ ਤੇ ਬਰਫ਼ਬਾਰੀ ਹੋ ਸਕਦੀ ਹੈ। ਉੱਥੇ ਹੀ ਆਂਧਰਾ ਪ੍ਰਦੇਸ਼ ਦੇ ਦੱਖਣੀ ਤਟੀ ਇਲਾਕੇ, ਤਾਮਿਲਨਾਡੂ ਦੇ ਤਟੀ ਇਲਾਕਿਆਂ 'ਚ ਹਲਕੀ ਬਾਰਸ਼ ਦੇ ਆਸਾਰ ਹਨ। ਗੋਆ 'ਚ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।