ਭੀਮਾ ਕੋਰੇਗਾਓਂ ਕੇਸ: 3 ਸਾਲਾਂ ਤੋਂ ਜੇਲ੍ਹ 'ਚ ਬੰਦ ਸਮਾਜਿਕ ਕਾਰਕੁੰਨ ਸੁਧਾ ਭਾਰਦਵਾਜ ਰਿਹਾਅ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਦਵਾਜ ਨੂੰ 28 ਅਗਸਤ 2018 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Lawyer-Activist Sudha Bharadwaj Released After 3 Years In Jail

 

ਨਵੀਂ ਦਿੱਲੀ - ਭੀਮਾ-ਕੋਰੇਗਾਓਂ ਕੇਸ ਵਿਚ ਸਜ਼ਾ ਕੱਟ ਰਹੀ ਵਕੀਲ ਅਤੇ ਕਾਰਕੁੰਨ ਸੁਧਾ ਭਾਰਦਵਾਜ ਤਿੰਨ ਸਾਲ ਬਾਅਦ ਵੀਰਵਾਰ ਨੂੰ ਮੁੰਬਈ ਦੀ ਬਾਈਕੁਲਾ ਜੇਲ੍ਹ ਤੋਂ ਬਾਹਰ ਆਈ। ਬੰਬੇ ਹਾਈ ਕੋਰਟ ਵੱਲੋਂ 1 ਦਸੰਬਰ ਨੂੰ ਸੁਧਾ ਭਾਰਦਵਾਜ ਨੂੰ ਡਿਫਾਲਟ ਜ਼ਮਾਨਤ ਦੇਣ ਤੋਂ ਬਾਅਦ ਐਨਆਈਏ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਪਰ ਸੁਪਰੀਮ ਕੋਰਟ ਨੇ ਜਾਂਚ ਏਜੰਸੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਭਾਰਦਵਾਜ ਨੂੰ 28 ਅਗਸਤ 2018 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Lawyer-Activist Sudha Bharadwaj Released After 3 Years In Jail

ਸੁਧਾ ਦੀ ਰਿਹਾਈ ਨੂੰ ਮਨਜ਼ੂਰੀ ਦਿੰਦੇ ਹੋਏ, ਜਸਟਿਸ ਯੂਯੂ ਲਲਿਤ, ਐਸਆਰ ਭੱਟ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਿਹਾ, “ਸਾਨੂੰ ਬੰਬੇ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਦੇਣ ਦਾ ਕੋਈ ਕਾਰਨ ਨਹੀਂ ਦਿਖਦਾ। ਇਸ ਲਈ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।" ਐਨਆਈਏ ਅਦਾਲਤ ਵੱਲੋਂ ਕੱਲ੍ਹ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰਨ ਤੋਂ ਬਾਅਦ ਸੁਧਾ ਭਾਰਦਵਾਜ ਨੂੰ ਬਾਈਕੂਲਾ ਮਹਿਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸੁਧਾ ਨੂੰ ਇਸ ਮਾਮਲੇ 'ਚ ਪਹਿਲੀ ਵਾਰ ਡਿਫਾਲਟ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ।

ਭੀਮਾ ਕੋਰੇਗਾਓਂ ਮਾਮਲੇ ਦੀ ਪਹਿਲਾਂ ਪੁਣੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ, ਜਿਸ ਨੂੰ ਬਾਅਦ ਵਿਚ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ। ਸੁਧਾ ਭਾਰਦਵਾਜ ਨੂੰ ਸ਼ੁਰੂ ਵਿਚ ਪੁਣੇ ਦੀ ਯਰਵਦਾ ਜੇਲ੍ਹ ਵਿਚ ਬੰਦ ਕੀਤਾ ਗਿਆ ਸੀ ਜਦੋਂ ਸੂਬਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਕੇਸ ਐਨਆਈਏ ਨੂੰ ਸੌਂਪੇ ਜਾਣ ਤੋਂ ਬਾਅਦ ਕਾਰਕੁੰਨ ਨੂੰ ਬਾਈਕੂਲਾ ਮਹਿਲਾ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।

ਐਨਆਈਏ ਅਦਾਲਤ ਵੱਲੋਂ ਤੈਅ ਕੀਤੀਆਂ ਸ਼ਰਤਾਂ ਅਨੁਸਾਰ ਸੁਧਾ ਭਾਰਦਵਾਜ ਨੂੰ ਮੁੰਬਈ ਅਦਾਲਤ ਦੇ ਅਧਿਕਾਰ ਖੇਤਰ ਵਿਚ ਰਹਿਣਾ ਹੋਵੇਗਾ ਅਤੇ ਸ਼ਹਿਰ ਤੋਂ ਬਾਹਰ ਜਾਣ ਤੋਂ ਪਹਿਲਾਂ ਵਿਸ਼ੇਸ਼ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ। ਸੁਧਾ ਭਾਰਦਵਾਜ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਹੋਵੇਗਾ। ਵਿਸ਼ੇਸ਼ ਅਦਾਲਤ ਦੀਆਂ ਸ਼ਰਤਾਂ ਮੁਤਾਬਕ ਭਾਰਦਵਾਜ ਇਸ ਮਾਮਲੇ 'ਤੇ ਮੀਡੀਆ ਨਾਲ ਗੱਲਬਾਤ ਨਹੀਂ ਕਰ ਸਕਦੇ।