ਕੇਂਦਰ ਨੂੰ ਭੁੱਖ ਕਾਰਨ ਮੌਤ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ- ਸਮ੍ਰਿਤੀ ਇਰਾਨੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਮ੍ਰਿਤੀ ਇਰਾਨੀ ਨੇ ਕਿਹਾ ਕਿ ਗਲੋਬਲ ਹੰਗਰ ਇੰਡੈਕਸ ਭਾਰਤ ਦੀ ਸਹੀ ਤਸਵੀਰ ਪੇਸ਼ ਨਹੀਂ ਕਰਦਾ ਕਿਉਂਕਿ 'ਭੁੱਖ' ਸੰਬੰਧੀ ਇਸ ਦੇ ਮਾਪਦੰਡਾਂ 'ਚ ਤਰੁੱਟੀਆਂ ਹਨ।

No reports of starvation deaths received from states, union territories: Govt


ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਲੋਕ ਸਭਾ ਨੂੰ ਦੱਸਿਆ ਕਿ ਉਸ ਨੂੰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਭੁੱਖਮਰੀ ਨਾਲ ਹੋਈਆਂ ਮੌਤਾਂ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਲੋਕ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਮਹਿਲਾ ਅਤੇ ਪਰਿਵਾਰ ਭਲਾਈ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਗਲੋਬਲ ਹੰਗਰ ਇੰਡੈਕਸ ਭਾਰਤ ਦੀ ਸਹੀ ਤਸਵੀਰ ਪੇਸ਼ ਨਹੀਂ ਕਰਦਾ ਕਿਉਂਕਿ 'ਭੁੱਖ' ਸੰਬੰਧੀ ਇਸ ਦੇ ਮਾਪਦੰਡਾਂ 'ਚ ਤਰੁੱਟੀਆਂ ਹਨ।

ਉਹਨਾਂ ਕਿਹਾ ਕਿ ਕਿਸੇ ਦੇਸ਼ ਵਿਚ ਭੁੱਖਮਰੀ ਨਾਲ ਸਬੰਧਤ ਵੱਖ-ਵੱਖ ਕਾਰਕਾਂ ਦੀ ਹੋਂਦ ਬਾਰੇ ਜਾਣਨ ਲਈ ਇਸ ਕੋਲ ਲੋੜੀਂਦਾ ਜਾਂ ਢੁਕਵਾਂ ਆਧਾਰ ਨਹੀਂ ਹੈ। ਜ਼ਿਕਰਯੋਗ ਹੈ ਕਿ ਗਲੋਬਲ ਹੰਗਰ ਇੰਡੈਕਸ 2022 'ਚ ਭਾਰਤ 121 ਦੇਸ਼ਾਂ 'ਚੋਂ 107ਵੇਂ ਸਥਾਨ 'ਤੇ ਸੀ।