ਯੂਪੀ 'ਚ ਭਿਆਨਕ ਹਾਦਸਾ: ਸ਼ਾਮਲੀ 'ਚ ਪਟਾਕਾ ਫੈਕਟਰੀ 'ਚ ਧਮਾਕਾ, ਕਈ ਮਜ਼ਦੂਰਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ

PHOTO

ਸ਼ਾਮਲੀ: ਉੱਤਰ ਪ੍ਰਦੇਸ਼ ਦੇ ਸ਼ਾਮਲੀ 'ਚ ਬੁਟਰਾੜਾ ਪਿੰਡ ਵਿਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਸੋਮਵਾਰ ਦੁਪਹਿਰ ਨੂੰ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ 'ਚ ਕਈ ਮਜ਼ਦੂਰਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਮਜ਼ਦੂਰਾਂ ਦੀਆਂ ਲਾਸ਼ਾਂ ਦੇ ਚਿੱਥੜੇ ਉੱਡ ਗਏ।

ਜਾਣਕਾਰੀ ਅਨੁਸਾਰ ਅੱਜ ਪਿੰਡ ਬੁਟਰਾੜਾ ਵਿੱਚ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ ਹੋ ਗਿਆ। ਜ਼ਬਰਦਸਤ ਧਮਾਕੇ ਕਾਰਨ ਆਸਪਾਸ ਦਾ ਇਲਾਕਾ ਵੀ ਹਿੱਲ ਗਿਆ। ਸੂਚਨਾ ਮਿਲਦੇ ਹੀ ਲੋਕ ਮੌਕੇ 'ਤੇ ਪਹੁੰਚ ਗਏ। ਪਿੰਡ ਵਾਸੀਆਂ ਨੇ ਧਮਾਕੇ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕੀਤੀ। ਪੁਲਿਸ ਮੁਤਾਬਕ ਫੈਕਟਰੀ 'ਚ ਪਟਾਕੇ ਬਣਾਉਂਦੇ ਸਮੇਂ ਧਮਾਕਾ ਹੋਇਆ। ਇਸ ਹਾਦਸੇ ਵਿੱਚ ਕਈ ਮਜ਼ਦੂਰਾਂ ਦੀ ਜਾਨ ਜਾ ਚੁੱਕੀ ਹੈ। ਹਾਦਸਾ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਈ ਮਜ਼ਦੂਰਾਂ ਦੀਆਂ ਲਾਸ਼ਾਂ ਦੇ ਚਿੱਥੜੇ ਉੱਡ ਕੇ ਦੂਰ ਜਾ ਡਿੱਗੇ। ਜ਼ੋਰਦਾਰ ਧਮਾਕੇ ਨਾਲ ਫੈਕਟਰੀ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ। ਇਸ ਹਾਦਸੇ 'ਚ ਕਈ ਮਜ਼ਦੂਰਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।