Perfume Bottles Blast: ਪਰਫ਼ਿਊਮ ਦੀਆਂ ਬੋਤਲਾਂ ਦੀ ਬਦਲ ਰਹੇ ਸੀ ਐਕਸਪਾਇਰੀ ਡੇਟ, ਫਿਰ ਹੋਇਆ ਜ਼ੋਰਦਾਰ ਧਮਾਕਾ; 4 ਲੋਕ ਜ਼ਖ਼ਮੀ
Perfume Bottles Blast: ਬੋਤਲਾਂ ਦੇ ਅੰਦਰ ਕਿਸੇ ਤਰ੍ਹਾਂ ਦੀ ਰਸਾਇਣਕ ਪ੍ਰਤੀਕ੍ਰਿਆ ਕਾਰਨ ਹੋਇਆ ਧਮਾਕਾ
Perfume Bottles Blast: ਮਹਾਰਾਸ਼ਟਰ ਦੇ ਪਾਲਘਰ ਜ਼ਿਲੇ੍ਹ ’ਚ ਇਕ ਫ਼ਲੈਟ ’ਚ ਉਸ ਸਮੇਂ ਜ਼ਬਰਦਸਤ ਧਮਾਕਾ ਹੋਇਆ ਜਦੋਂ ਕੁੱਝ ਲੋਕ ਪਰਫ਼ਿਊਮ ਦੀਆਂ ਬੋਤਲਾਂ ’ਤੇ ਐਕਸਪਾਇਰੀ ਡੇਟ ਬਦਲਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਧਮਾਕੇ ’ਚ ਚਾਰ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਆਸ-ਪਾਸ ਦੇ ਇਲਾਕਿਆਂ ਵਿਚ ਵੀ ਸੁਣਾਈ ਦਿਤੀ। ਜ਼ਖ਼ਮੀਆਂ ਨੂੰ ਤੁਰਤ ਨਜ਼ਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮਿਆਦ ਪੁੱਗਣ ਦੀ ਤਾਰੀਖ਼ ਬਦਲਣ ਦੌਰਾਨ ਬੋਤਲਾਂ ਦੇ ਅੰਦਰ ਕਿਸੇ ਤਰ੍ਹਾਂ ਦੀ ਰਸਾਇਣਕ ਪ੍ਰਤੀਕ੍ਰਿਆ ਕਾਰਨ ਧਮਾਕਾ ਹੋਇਆ ਹੋ ਸਕਦਾ ਹੈ। ਪੁਲਿਸ ਨੇ ਮੌਕੇ ਤੋਂ ਕਈ ਅਪਰਾਧਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਹਨ, ਜੋ ਕਿ ਮਿਆਦ ਪੁੱਗਣ ਦੀ ਮਿਤੀ ਨੂੰ ਬਦਲਣ ਲਈ ਵਰਤੇ ਜਾ ਰਹੇ ਸਨ। ਇਹ ਸਪੱਸ਼ਟ ਨਹੀਂ ਹੈ ਕਿ ਇਸ ਗ਼ੈਰ-ਕਾਨੂੰਨੀ ਗਤੀਵਿਧੀ ਦਾ ਮੁੱਖ ਉਦੇਸ਼ ਕੀ ਸੀ।