Haryana News: ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ
ਇਹ ਹੁਕਮ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਮਾਨਿਤ ਪੀ. ਕੁਮਾਰ ਨੇ ਜਾਰੀ ਕੀਤਾ ਹੈ।
Sonia Agarwal was removed from the post of Vice President of the Women's Commission under the charges of corruption
Haryana News: ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਮਾਨਿਤ ਪੀ. ਕੁਮਾਰ ਨੇ ਜਾਰੀ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ 15 ਦਸੰਬਰ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੀ ਕਾਰ ਡਰਾਈਵਰ ਕੁਲਬੀਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੁਲਬੀਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।