ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਮੁਠਭੇੜ, 5 ਅਤਿਵਾਦੀ ਢੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨੇ ਮੁਠਭੇੜ ਵਿਚ ਪੰਜ ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ। ਅਜੇ ਤੱਕ ਮਾਰੇ ਗਏ ਅਤਿਵਾਦੀਆਂ ਦੀ ਪਹਿਚਾਣ...

5 Terrorist Piles in Jammu and Kashmir

ਜੰਮੂ : ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨੇ ਮੁਠਭੇੜ ਵਿਚ ਪੰਜ ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ। ਅਜੇ ਤੱਕ ਮਾਰੇ ਗਏ ਅਤਿਵਾਦੀਆਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਸਰਚ ਆਪਰੇਸ਼ਨ ਜਾਰੀ ਹੈ। ਇਸ ਦੌਰਾਨ ਮੁਠਭੇੜ ਤੋਂ ਬਾਅਦ ਕਈ ਥਾਵਾਂ ਉਤੇ ਹੋਈਆਂ ਝੜਪਾਂ ਵਿਚ ਕਈ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਤਿੰਨ-ਚਾਰ ਅਤਿਵਾਦੀ ਕੁਲਗਾਮ ਜ਼ਿਲ੍ਹੇ ਦੇ ਕੇਲਮ ਦੇਵਸਰ ਇਲਾਕੇ ਵਿਚ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਇਸ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਫ਼ਿਲਹਾਲ ਮੁਠਭੇੜ ਜਾਰੀ ਹੈ।

ਦੱਸ ਦਈਏ ਕਿ ਇਸ ਮੁਠਭੇੜ ਵਿਚ ਪੀਐਚਡੀ ਸਕਾਲਰ ਤੋਂ ਅਤਿਵਾਦੀ ਬਣੇ ਵਸੀਮ ਅਹਿਮਦ ਦੇ ਵੀ ਮਾਰੇ ਜਾਣ ਦੀ ਖ਼ਬਰ ਹੈ। ਅਤਿਵਾਦੀ ਪਿੰਡ ਵਿਚ ਕਦੋਂ ਐਂਟਰ ਹੋਏ ਇਸ ਦੀ ਜਾਣਕਾਰੀ ਅਜੇ ਪ੍ਰਾਪਤ ਨਹੀਂ ਹੋ ਸਕੀ ਹੈ। ਬੀਤੀ ਰਾਤ ਸੁਰੱਖਿਆ ਬਲਾਂ ਨੂੰ ਇਸ ਪਿੰਡ ਵਿਚ ਕੁੱਝ ਸ਼ੱਕੀ ਲੋਕਾਂ ਦੀਆਂ ਗਤੀਵਿਧੀਆਂ ਦੇ ਬਾਰੇ ਸੂਚਨਾ ਮਿਲੀ ਸੀ। ਇਸ ਸੂਚਨਾ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਪੂਰੇ ਪਿੰਡ ਨੂੰ ਚਾਰਾਂ ਪਾਸਿਓਂ ਘੇਰ ਲਿਆ ਅਤੇ ਇਹਨਾਂ ਦੀ ਭਾਲ ਸ਼ੁਰੂ ਕਰ ਦਿਤੀ।

ਇਸ ਤੋਂ ਗਰਮਾਏ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿਤੀ। ਫ਼ੌਜ ਨੇ ਵੀ ਇਸ ਦਾ ਮੂੰਹਤੋੜ ਜਵਾਬ ਦਿਤਾ ਅਤੇ ਫ਼ਿਲਹਾਲ ਦੋਵਾਂ ਵਲੋਂ ਫਾਇਰਿੰਗ ਜਾਰੀ ਹੈ। ਦੱਸ ਦਈਏ ਕਿ ਬੁੱਧਵਾਰ ਦੇ ਦਿਨ ਕੁਲਗਾਮ ਵਿਚ ਅਤਿਵਾਦੀਆਂ ਨੇ ਅਪਰਾਂਹ ਕਰੀਬ ਸਾਢੇ ਤਿੰਨ ਵਜੇ ਲਾਰੂ ਪਿੰਡ ਵਿਚ ਸਥਿਤ ਸੀਆਰਪੀਐਫ਼ ਦੀ 18ਵੀਂ ਸੈਨਾ ਦੇ ਸ਼ਿਵਿਰ ਉਤੇ ਗ੍ਰੇਨੇਡ ਨਾਲ ਹਮਲਾ ਕਰ ਦਿਤਾ ਸੀ। ਇਹ ਗ੍ਰੇਨੇਡ ਸ਼ਿਵਿਰ ਦੇ ਅੰਦਰਲੇ ਹਿੱਸੇ ਵਿਚ ਡਿੱਗਿਆ ਅਤੇ ਇਕ ਜ਼ੋਰਦਾਰ ਧਮਾਕਾ ਹੋਇਆ, ਜਿਸ ਵਿਚ ਦੋ ਜਵਾਨ ਜ਼ਖ਼ਮੀ ਹੋ ਗਏ ਸਨ।