ਨੌਕਰੀਆਂ ਦੀ ਕਮੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਲਿਆ ਆੜੇ ਹੱਥੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕੇਂਦਰ ਸਰਕਾਰ ਉਤੇ ਨੌਕਰੀਆਂ ਦੀ ਕਮੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇਲਜ਼ਾਮ...

Rahul Gandhi

ਨਵੀਂ ਦਿੱਲੀ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕੇਂਦਰ ਸਰਕਾਰ ਉਤੇ ਨੌਕਰੀਆਂ ਦੀ ਕਮੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅਸਮਰੱਥਾ ਨੇ ਹੈਂਕੜ ਦੇ ਨਾਲ ਮਿਲ ਕੇ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਪਾਠ ਪੁਸਤਕ ਦਾ ਮਾਮਲਾ ਬਣਾ ਦਿੱਤਾ ਹੈ। ਗਾਂਧੀ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿਤਾ ਜਿਸ ਵਿਚ ਊਬਰ ਡਰਾਇਵਰ ਦਾ ਕਹਿਣਾ ਸੀ ਕਿ ਸਰਕਾਰ ਨੇ ਨੌਕਰੀ ਨਹੀਂ ਦਿਤੀ ਅਤੇ ਉਸ ਨੂੰ ਲੱਖਾਂ ਰੁਪਏ ਖਰਚ ਕਰਨ ਤੋਂ ਬਾਅਦ ਇਕ ਨੌਕਰੀ ਮਿਲੀ।

ਡਰਾਇਵਰ ਨੇ ਇਹ ਬਿਆਨ ਤੱਦ ਦਿਤਾ ਜਦੋਂ ਉਸ ਤੋਂ ਨੀਤੀ ਆਯੋਗ ਦੀ ਉਸ ਰਿਪੋਰਟ ਦੇ ਬਾਰੇ ਵਿਚ ਸਵਾਲ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਓਲਾ/ਊਬਰ ਨਾਲ ਦੋ ਮਿਲੀਅਨ ਨੌਕਰੀਆਂ ਪੈਦਾ ਹੋਈਆਂ ਹਨ। ਰਾਹੁਲ ਗਾਂਧੀ ਨੇ ਫੇਸਬੁੱਕ ਪੋਸਟ ਉਤੇ ਲਿਖਿਆ, ਹੈਂਕੜ ਦੇ ਨਾਲ ਮਿਲ ਕੇ ਅਸਮਰੱਥਾ ਨੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਇਕ ਪਾਠ ਪੁਸਤਕ ਦਾ ਮਾਮਲਾ ਬਣਾ ਦਿਤਾ ਹੈ।

ਗਾਂਧੀ ਨੇ ਬੇਰੁਜ਼ਗਾਰੀ ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਜਮ ਕੇ ਹਮਲਾ ਬੋਲਿਆ ਅਤੇ ਉਨ੍ਹਾਂ ਓਤੇ ਵਾਅਦਾ ਪੂਰਾ ਨਾ ਕਰਨ ਦਾ ਇਲਜ਼ਾਮ ਲਗਾਇਆ ਜੋ ਉਨ੍ਹਾਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤਾ ਸੀ। ਮੋਦੀ ਨੇ ਕਿਹਾ ਸੀ ਕਿ ਉਹ ਹਰ ਸਾਲ 2 ਕਰੋੜ ਨੌਕਰੀਆਂ ਪੈਦਾ ਕਰਨਗੇ। ਬੇਰੁਜ਼ਗਾਰੀ ਨੂੰ ਲੈ ਕੇ ਸਰਕਾਰ ਉਤੇ ਉਨ੍ਹਾਂ ਦੇ ਹਮਲੇ ਰਾਸ਼ਟਰੀ ਨਮੂਨਾ ਸਰਵੇਖਣ ਦਫ਼ਤਰ ਦੀ ਇਕ ਰਿਪੋਰਟ ਦੇ ਆਧਾਰ ਉਤੇ ਵੱਧ ਗਏ ਹਨ

ਜਿਸ ਵਿਚ ਕਿਹਾ ਗਿਆ ਸੀ ਕਿ ਬੇਰੁਜ਼ਗਾਰੀ ਦੀ ਦਰ 45 ਸਾਲ ਦੇ ਸਭ ਤੋਂ ਉੱਚ ਪੱਧਰ ਉਤੇ ਪਹੁੰਚ ਗਈ ਹੈ। ਇਸ ਰਿਪੋਰਟ ਨੂੰ ਇਕ ਅੰਗਰੇਜ਼ੀ ਅਖ਼ਬਾਰ ਨੇ ਪ੍ਰਕਾਸ਼ਿਤ ਕੀਤਾ ਸੀ। ਹਾਲਾਂਕਿ ਅਪਣੇ ਬਚਾਅ ਵਿਚ ਸਰਕਾਰ ਨੇ ਕਿਹਾ ਸੀ ਕਿ ਸਰਵੇ ਦੀ ਰਿਪੋਰਟ ਆਖ਼ਰੀ ਨਹੀਂ ਹੈ।