ਰਵਨੀਤ ਬਿੱਟੂ ਤੇ ਅਨੁਰਾਗ ਠਾਕੁਰ ਦੀ ਤਿੱਖੀ ਬਹਿਸ ਤੋਂ ਬਾਅਦ ਹੁਣ ਟਵਿੱਟਰ ਵਾਰ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

After a heated debate between Ravneet Bittu and Anurag Thakur, now the Twitter time has started.

Ravneet bittu and Narindra tohmar

  ਨਵੀਂ ਦਿੱਲੀ : ਰਾਜ ਸਭਾ ਵਿਚ ਰਵਨੀਤ ਬਿੱਟੂ ਅਤੇ ਅਨੁਰਾਗ ਠਾਕਰ ਦੀ ਤਿੱਖੀ ਬਹਿਸ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਲਿਆਂਦੇ ਗਏ ਕਾਨੂੰਨਾਂ ਨਾਲ ਕਿਸਾਨ ਕੋਈ ਨੁਕਸਾਨ ਨਹੀਂ ਹੋ ਰਿਹਾ ਪਰ ਇਸ ਦੇ ਬਾਵਜੂਦ ਕਾਂਗਰਸ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਮੋਢੇ ‘ਤੇ ਧਰ ਕੇ ਆਪਣੀ ਰਾਜਨੀਤੀ ਕਰ ਰਹੀ  ਹੈ ।

ਖੇਤੀਬਾੜੀ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਸਰਕਾਰ ‘ਤੇ ਦੋਸ ਲਾਉਂਦਿਆਂ ਕਿਹਾ ਕਿ ਕਾਂਗਰਸ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲੱਗੀ ਹੀ ਹੈ । ਕੇਂਦਰ ਸਰਕਾਰ ਕਿਸਾਨਾਂ ਦੇ ਫ਼ਾਇਦੇ ਲਈ ਕਾਨੂੰਨ ਲੈ ਕੇ ਆਈ ਹੈ  ਪਰ ਵਿਰੋਧੀ ਧਿਰ ਆਪਣੀ ਰਾਜਨੀਤੀ ਚਮਕਾਉਣ ਲੱਗੀ ਹੋਈ ਹੈ ਜਿਸ ਵਿੱਚ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨਾਂ ਨੂੰ ਕਾਂਗਰਸ ਅਤੇ ਵਿਰੋਧੀ ਧਿਰ ਕਮਜ਼ੋਰ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਬਿਲ ਕਿਸਾਨਾਂ ਲਈ ਹਨ ਅਤੇ ਕਿਸਾਨਾਂ ਦੀ ਬਿਹਤਰ ਜ਼ਿੰਦਗੀ ਬਣਾਉਣ ਲਈ ਸਰਕਾਰ ਲੈ ਕੇ ਆਈ ਹੈ।

Related Stories