ਲੋਕ ਸਭਾ ਵਿਚ ਪੀਐਮ ਮੋਦੀ ਤੋਂ ਬਾਅਦ ਅਪਣੀ ਗੱਲ ਰੱਖਣਗੇ ਰਾਹੁਲ ਗਾਂਧੀ, ਭਾਜਪਾ ਨੇ ਜਾਰੀ ਕੀਤਾ ਵ੍ਹਿਪ

ਏਜੰਸੀ

ਖ਼ਬਰਾਂ, ਰਾਸ਼ਟਰੀ

ਵ੍ਹਿਪ ਜਾਰੀ ਕਰਕੇ ਭਾਜਪਾ ਨੇ ਅਪਣੇ ਲੋਕ ਸਭਾ ਦੇ ਸੰਸਦ ਮੈਂਬਰਾਂ ਨੂੰ ਅੱਜ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ

PM Modi and Rahul Gandhi

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੌਰਾਨ ਬਜਟ ਇਜਲਾਸ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਦੌਰਾਨ ਉੱਠੇ ਸਵਾਲਾਂ ਦਾ ਜਵਾਬ ਦੇਣਗੇ।

ਇਸ ਤੋਂ ਇਲਾਵਾ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਪਣੀ ਪਾਰਟੀ ਵੱਲੋਂ ਬਜਟ ‘ਤੇ ਅਪਣਾ ਪੱਖ ਰੱਖਣਗੇ। ਅਜਿਹੇ ਵਿਚ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਹੋਣ ਦੇ ਅਸਾਰ ਹਨ। ਦੱਸ ਦਈਏ ਕਿ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਬੋਲਣਾ ਸੀ ਪਰ ਉਹ ਕੱਲ੍ਹ ਸੰਬੋਧਨ ਨਹੀਂ ਕਰ ਸਕੇ।

ਰਾਜ ਸਭਾ ਦੀ ਕਾਰਵਾਈ ਦੌਰਾਨ ਅੱਜ ਸਦਨ ਵਿਚ ਆਮ ਬਜਟ ਨੂੰ ਲੈ ਕੇ ਚਰਚਾ ਹੋ ਰਹੀ ਹੈ। ਰਾਜ ਸਭਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਬਜਟ ‘ਤੇ ਚਰਚਾ ਕਰਨ ਲਈ ਮੈਂਬਰਾਂ ਵਿਚ ਬਹੁਤ ਦਿਲਚਸਪੀ ਹੈ। ਉਹਨਾਂ ਨੇ ਸੁਝਾਅ ਦਿੱਤਾ ਕਿ ਬਜਟ ‘ਤੇ ਬਹਿਸ ਕਰਨ ਲਈ ਸਮੇਂ ਨੂੰ 10 ਘੰਟੇ ਤੋਂ ਵਧਾ ਕੇ 12 ਘੰਟੇ ਕੀਤਾ ਜਾਵੇ।

ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਤਿੰਨ ਲਾਈਨ ਦਾ ਵ੍ਹਿਪ ਜਾਰੀ ਕਰਕੇ ਅਪਣੇ ਲੋਕ ਸਭਾ ਦੇ ਸੰਸਦ ਮੈਂਬਰਾਂ ਨੂੰ ਅੱਜ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ ਹੈ।