ਦਿੱਲੀ ਪੁਲਿਸ ਨੇ ਦੀਪ ਸਿੱਧੂ ਤੋਂ ਬਾਅਦ ਇਕਬਾਲ ਸਿੰਘ ਨੂੰ ਵੀ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤੀ ਗ੍ਰਿਫ਼ਤਾਰੀ

Delhi police arrest Iqbal Singh

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੀਤੀ ਰਾਤ 26 ਜਨਵਰੀ ਨੂੰ ਹੋਈ ਹਿੰਸਾ ਦੇ ਦੋਸ਼ੀ ਇਕਬਾਲ ਸਿੰਘ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।ਇਕਬਾਲ ਸਿੰਘ ਦੀ ਗ੍ਰਿਫਤਾਰੀ ਲਈ 50,000 ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਦੱਸ ਦਈਏ ਕਿ ਇਕਬਾਲ ਸਿੰਘ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦੇ ਇਲਜ਼ਾਮ ਲੱਗੇ ਹਨ।

ਇਸ ਤੋਂ ਪਹਿਲਾਂ ਬੀਤੇ ਦਿਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ  ਹਰਿਆਣਾ ਦੇ ਕਰਨਾਲ ਤੋਂ ਗਿ੍ਫ਼ਤਾਰ ਕੀਤਾ ਗਿਆ|  ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਦੀਪ ਸਿੱਧੂ ਨੂੰ  ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ ਗਿਆ|

ਦਿੱਲੀ ਪੁਲਿਸ ਵਲੋਂ ਕੋਰਟ 'ਚ ਸਿੱਧੂ ਦੀ 10 ਦਿਨ ਦੀ ਰਿਮਾਂਡ ਮੰਗੀ ਗਈ, ਜਿਸ ਤੋਂ ਬਾਅਦ ਕੋਰਟ ਨੇ ਉਸ ਨੂੰ  7 ਦਿਨ ਦੀ ਰਿਮਾਂਡ 'ਤੇ ਪੁਲਿਸ ਹਿਰਾਸਤ 'ਚ ਭੇਜ ਦਿਤਾ ਹੈ | ਪੁਲਿਸ ਨੇ ਕੋਰਟ ਦੀ ਸੁਣਵਾਈ ਦੌਰਾਨ ਕਿਹਾ ਕਿ ਵੀਡੀਉਗ੍ਰਾਫ਼ੀ 'ਚ ਦੀਪ ਸਿੱਧੂ ਨੂੰ  ਦੇਖਿਆ ਗਿਆ ਸੀ |