ਪਟਰੌਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਵਾਧਾ
ਪਟਰੌਲ ਦੀ ਕੀਮਤ ਵਿਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ
ਨਵੀਂ ਦਿੱਲੀ : ਦੇਸ਼ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਵਾਧਾ ਨਾਲ ਇਹ ਨਵੀਂ ਉਚਾਈ ’ਤੇ ਪਹੰੁਚ ਗਿਆ। ਜਨਤਕ ਖੇਤਰ ਦੀ ਤੇਲ ਕੰਪਨੀਆਂ ਦੀ ਸੂਚਨਾ ਮੁਤਾਬਕ ਪਟਰੌਲ ਦੀ ਕੀਮਤ ਵਿਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ।
ਇਸ ਵਾਧੇ ਨਾਲ ਹੀ ਦਿੱਲੀ ਵਿਚ ਪਟਰੌਲ ਦੀ ਕੀਮਤ 87.60 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ ਵਿਚ 94.12 ਰੁਪਏ ਪ੍ਰਤੀ ਲੀਟਰ ਹੋ ਗਈ।
ਰਾਸ਼ਟਰੀ ਰਾਜਧਾਨੀ ਵਿਚ ਡੀਜ਼ਲ ਦੀ ਕੀਮਤ 77.73 ਰੁਪਏ ਪ੍ਰਤੀ ਲੀਟਰ ਹੋ ਗਈ ਅਤੇ ਮੁੰਬਈ ਵਿਚ ਕੀਮਤ 84.63 ਰੁਪਏ ਦੇ ਸਿਖਰਲੇ ਪੱਧਰ ’ਤੇ ਪਹੁੰਚ ਗਈ। ਸਥਾਨਕ ਟੈਕਸ ਅਤੇ ਕਿਰਾਏ ਦੇ ਆਧਾਰ ’ਤੇ ਵੱਖ ਵੱਖ ਸੂਬਿਆਂ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ ਵੱਖ ਹੁੰਦੀਆਂ ਹਨ।
ਰਾਜ ਸਭਾ ਵਿਚ ਤੇਲ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਸਰਕਾਰ ਤੇਲ ਕੀਮਤਾਂ ਵਿਚ ਰਾਹਤ ਦੇਣ ਲਈ ਉਤਪਾਦ ਟੈਕਸ ਘਟਾਉਣ ’ਤੇ ਵਿਚਾਰ ਨਹੀਂ ਕਰ ਰਹੀ ਹੈ।