ਕਿਸਾਨ ਅੰਦੋਲਨ ਦੌਰਾਨ ਸਹਾਰਨਪੁਰ ਵਿਖੇ ਕਿਸਾਨ ਮਹਾਂਪੰਚਾਇਤ ’ਚ ਸ਼ਾਮਲ ਹੋਵੇਗੀ ਪ੍ਰਿਯੰਕਾ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਿਲ੍ਹੇ ’ਚ ਧਾਰਾ 144 ਲਾਗੂ

Priyanka Gandhi

ਨਵੀਂ ਦਿੱਲੀ: ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਅੱਜ ਸਹਾਰਨਪੁਰ ਦੇ ਚਿਲਕਾਨਾ ਵਿਚ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਮਹਾਂਪੰਚਾਇਤ ਦੌਰਾਨ ਪ੍ਰਿਯੰਕਾ ਗਾਂਧੀ ਸਥਾਨਕ ਕਿਸਾਨਾਂ ਨਾਲ ਉਹਨਾਂ ਦੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕਰੇਗੀ।

ਇਸ ਪੰਚਾਇਤ ਵਿਚ ਭਾਰੀ ਗਿਣਤੀ ’ਚ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਉਧਰ ਪ੍ਰਸ਼ਾਸਨ ਨੇ ਮਹਾਂਪੰਚਾਇਤ ਤੋਂ ਪਹਿਲਾਂ ਹੀ ਜ਼ਿਲ੍ਹੇ ਵਿਚ ਧਾਰਾ 144 ਲਗਾ ਦਿੱਤੀ ਹੈ। ਕਾਂਗਰਸ ਦੀ ਮਹਾਂਪੰਚਾਇਤ ਪੰਚਾਇਤ ਦੌਰਾਨ ਪੁਲਿਸ ਬਲਾਂ ਦੀ ਤੈਨਾਤੀ ਵੀ ਕੀਤੀ ਗਈ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਜਾਰੀ ਹੈ, ਇਸ ਦੇ ਚਲਦਿਆਂ ਕਾਂਗਰਸ ਵੱਲ਼ੋਂ ਲਗਾਤਾਰ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ਅੱਜ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਚ ਕਿਸਾਨਾਂ ਦੀ ਮਹਾਂਪੰਚਾਇਤ ਵਿਚ ਹਿੱਸਾ ਲੈਣ ਜਾ ਰਹੀ ਹੈ।

ਇਸ ਤੋਂ ਪਹਿਲਾਂ ਬੀਤੇ ਹਫ਼ਤੇ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਦਿਬਦਿਬਾ ਪਿੰਡ ਗਈ ਸੀ, ਜਿੱਥੇ ਉਹਨਾਂ ਨੇ ਕਿਸਾਨ ਟ੍ਰੈਕਟਰ ਪਰੇਡ ਦੌਰਾਨ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਸੀ।