'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
Published : Feb 10, 2022, 6:52 pm IST
Updated : Feb 10, 2022, 6:52 pm IST
SHARE ARTICLE
​Dr. S Karuna Raju
​Dr. S Karuna Raju

1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਗਈ ਪਛਾਣ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

Dr. S Karuna Raju
Dr. S Karuna Raju

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Dr. S. Karuna Raju
Dr. S. Karuna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3897 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3235 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2148 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 3049 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 23320 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,79,170 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement