ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਹੁਣ SC ਵਿੱਚ ਜੱਜਾਂ ਦੀ ਕੁੱਲ ਗਿਣਤੀ ਹੋਈ ਪੂਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਸ਼ਟਰਪਤੀ ਨੇ SC ਕਾਲੇਜੀਅਮ ਦੀ ਸਿਫਾਰਿਸ਼ 'ਤੇ ਲਗਾਈ ਮੋਹਰ 

Supreme Court got two new judges

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੇ ਤਹਿਤ ਉਪਬੰਧਾਂ ਦੇ ਅਨੁਸਾਰ, ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦੋ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕਰਦੇ ਹਨ। ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ

ਜਿਨ੍ਹਾਂ ਦੋ ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਇਆ ਗਿਆ ਹੈ, ਉਹ ਹਨ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਅਰਵਿੰਦ ਕੁਮਾਰ। ਹੁਣ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ 34 ਹੋ ਗਈ ਹੈ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰ ਸੰਖਿਆ ਵੀ 34 ਹੈ।

ਇਹ ਵੀ ਪੜ੍ਹੋ: ਅਮਲੋਹ ਦੀਆਂ ਰਹਿਣ ਵਾਲੀਆਂ ਜੁੜਵਾ ਭੈਣਾਂ ’ਚੋਂ ਇਕ ਬਣੀ ਜੱਜ ਅਤੇ ਦੂਜੀ ਬਣੀ ਲਾਅ ਅਫ਼ਸਰ 

31 ਜਨਵਰੀ ਨੂੰ ਸੁਪਰੀਮ ਕੋਰਟ ਦੇ ਛੇ ਮੈਂਬਰੀ ਕਾਲੇਜੀਅਮ ਨੇ ਇਹ ਦੋਵੇਂ ਨਾਮ ਸਰਕਾਰ ਨੂੰ ਮਨਜ਼ੂਰੀ ਲਈ ਭੇਜੇ ਸਨ। ਇਸ ਤੋਂ ਪਹਿਲਾਂ 13 ਦਸੰਬਰ 2022 ਨੂੰ ਪੰਜ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਨ੍ਹਾਂ ਪੰਜਾਂ ਜੱਜਾਂ ਨੇ 6 ਫਰਵਰੀ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਸੀ। ਇਨ੍ਹਾਂ ਵਿੱਚ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਪੰਕਜ ਮਿੱਤਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੇ ਕਰੋਲ, ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਪੀਵੀ ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਦੇ ਨਾਮ ਸ਼ਾਮਲ ਹਨ।