ਮਨੀਪੁਰ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਮਗਰੋਂ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਨੀਪੁਰ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਮਗਰੋਂ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ

Manipur CM

Manipur CM Resignation: ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਹ ਅਸਤੀਫ਼ਾ ਰਾਜ ਵਿੱਚ ਲਗਭਗ ਦੋ ਸਾਲਾਂ ਤੋਂ ਚੱਲ ਰਹੀ ਨਸਲੀ ਹਿੰਸਾ ਦੇ ਵਿਚਕਾਰ ਆਇਆ ਹੈ, ਜਿਸ ਵਿੱਚ ਹੁਣ ਤੱਕ 250 ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਰਾਜਪਾਲ ਅਜੈ ਭੱਲਾ ਨੇ ਐਨ ਬੀਰੇਨ ਸਿੰਘ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਪਰ ਕਿਹਾ ਕਿ ਜਦੋਂ ਤੱਕ ਸੀਐੱਮ ਅਹੁਦੇ ਲਈ ਕੋਈ ਚੇਹਰਾ ਨਹੀਂ ਚੁਣਿਆ ਜਾਂਦਾ, ਉਨ੍ਹਾਂ (ਐਨ ਬੀਰੇਨ) ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣਾ ਚਾਹੀਦਾ ਹੈ। ਇਸ ਦੌਰਾਨ, ਰਾਜਪਾਲ ਨੇ ਵਿਧਾਨ ਸਭਾ ਦੇ 7ਵੇਂ ਸੈਸ਼ਨ ਨੂੰ "ਖਾਰਜ" ਘੋਸ਼ਿਤ ਕਰ ਦਿੱਤਾ, ਜੋ ਅੱਜ ਸੋਮਵਾਰ ਨੂੰ ਸ਼ੁਰੂ ਹੋਣਾ ਸੀ।