ਲੋਕ ਸਭਾ ਦੇ ਨਾਲ ਇਹਨਾਂ 5 ਰਾਜਾਂ ਦੇ ਵਿਧਾਨ ਸਭਾ ਚੋਣਾਂ ਦਾ ਐਲਾਨ ਵੀ ਸੰਭਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਚੋਣ ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਾਮ ਹੋ ਸਕਦਾ ਹੈ। ਸ਼ਾਮ ਪੰਜ ਵਜੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਹੋਵੇਗੀ...

Dates Of Assembly Election In 5 States May Announce In Press Conference

ਨਵੀਂ ਦਿੱਲੀ- ਲੋਕ ਸਭਾ ਚੋਣ ਦੀਆਂ ਤਾਰੀਖਾਂ ਦਾ ਐਲਾਨ ਅੱਜ ਸ਼ਾਮ ਹੋ ਸਕਦਾ ਹੈ। ਸ਼ਾਮ ਪੰਜ ਵਜੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਹੋਵੇਗੀ।  ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੰਜ ਰਾਜਾਂ ਦੇ ਵਿਧਾਨ ਸਭਾ ਚੋਣ ਦੀਆਂ ਤਰੀਕਾਂ ਦਾ ਐਲਾਨ ਵੀ ਹੋਵੇਗਾ। ਇਹ ਪੰਜ ਰਾਜ ਹਨ- ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਸਿੱਕਮ ਅਤੇ ਓੜੀਸਾ।

ਆਂਧਰਾ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ 18 ਜੂਨ, ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦਾ ਜੂਨ ਦੇ ਪਹਿਲੇ ਹਫ਼ਤੇ,  ਸਿੱਕਮ ਵਿਧਾਨ ਸਭਾ ਦਾ ਕਾਰਜਕਾਲ 27 ਮਈ ਅਤੇ ਓੜੀਸਾ ਵਿਧਾਨ ਸਭਾ ਦਾ ਕਾਰਜਕਾਲ 11 ਜੂਨ ਨੂੰ ਖ਼ਤਮ ਹੋ ਰਿਹਾ ਹੈ। ਸੂਤਰਾਂ ਦੇ ਮੁਤਾਬਕ ਤਰੀਕਾਂ ਦੇ ਐਲਾਨ ਵਿਚ ਸਮਾਂ ਇਸ ਲਈ ਲੱਗ ਰਿਹਾ ਹੈ ਕਿਉਂਕਿ ਆਮ ਚੋਣ ਦੇ ਨਾਲ ਜੰਮੂ-ਕਸ਼ਮੀਰ ਰਾਜ ਵਿਚ ਵਿਧਾਨ ਸਭਾ ਚੋਣਾਂ ਕਰਵਾਉਣ ਨੂੰ ਲੈ ਕੇ ਵੀ ਵਿਚਾਰ ਚੱਲ ਰਿਹਾ ਹੈ।

ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਦੀ ਅਗਵਾਈ ਵਿਚ ਚੋਣ ਕਮਿਸ਼ਨ ਦੀ ਇੱਕ ਟੀਮ ਨੇ ਜੰਮੂ-ਕਸ਼ਮੀਰ ਦਾ ਦੌਰਾ ਵੀ ਕੀਤਾ ਸੀ।  ਤਾਂਕਿ ਇਹ ਅਨੁਮਾਨ ਲਗਾਇਆ ਜਾ ਸਕੇ ਕਿ ਰਾਜ ਵਿਚ ਵਿਧਾਨ ਸਭਾ ਚੋਣ ਲੋਕ ਸਭਾ ਚੋਣ ਦੇ ਨਾਲ ਹੋ ਸਕਦੇ ਹਨ ਜਾਂ ਨਹੀਂ।