ਹਰਿਆਣਾ ਦੀ ਖੱਟਰ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ
ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ ਸੀ।
Manohar Lal Khattar, Khattar Government
ਚੰਡੀਗੜ੍ਹ : ਅੱਜ ਹਰਿਆਣਾ ਵਿਧਾਨ ਸਭਾ ਵਿਚ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਖਿਲਾਫ ਪੇਸ਼ ਕੀਤਾ ਗਿਆ ਬੇਭਰੋਸਗੀ ਮਤਾ ਪਾਸ ਨਹੀਂ ਹੋ ਸਕਿਆ। ਮਤੇ ਦੇ ਪੱਖ ਵਿਚ ਵਿਰੋਧੀ ਧਿਰ ਦੇ 32 ਵਿਧਾਇਕਾਂ ਨੇ ਅਪਣੀਆਂ ਸੀਟਾਂ ਤੇ ਖੜ੍ਹੇ ਹੋ ਕੇ ਵੋਟਾਂ ਪਾਈਆਂ ਜਦੋਂਕਿ ਬੇਭਰੋਸਗੀ ਮਤੇ ਦੇ ਵਿਰੁੱਧ 55 ਵਿਧਾਇਕਾਂ ਨੇ ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਕੇ ਵੋਟਾਂ ਪਾਈਆਂ। ਸਪੀਕਰ ਗਿਆਨ ਚੰਦ ਨੇ ਵੋਟਿੰਗ ਵਿਚ ਹਿੱਸਾ ਨਹੀਂ ਲਿਆ।
ਦੱਸ ਦੇਈਏ ਕਿ ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਇਸ ਲਈ ਸਪੀਕਰ ਵੱਲੋਂ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਵੋਟਿੰਗ ਕਰਵਾਈ ਗਈ ਸੀ।