ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼, ਚਰਚਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰਿਆਣਾ ਵਿਚ 90 ਵਿਧਾਨ ਸਭਾ ਸੀਟਾਂ ਹਨ ਪਰ ਫਿਲਹਾਲ 88 ਵਿਧਾਇਕ ਹਨ।

Haryana cm

ਚੰਡੀਗੜ੍ਹ: ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਹੁਣ ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ। ਸਪੀਕਰ ਵੱਲੋਂ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਹੈ। ਇਸ ਮਗਰੋਂ ਵੋਟਿੰਗ ਕਰਵਾਈ  ਜਾਵੇਗੀ। ਕਿਸਾਨ ਅੰਦੋਲਨ ਦੇ ਕਰਕੇ ਹਰਿਆਣਾ ਸਰਕਾਰ ਲਈ ਪ੍ਰੀਖਿਆ ਦੀ ਘੜੀ ਹੈ। ਹਰਿਆਣਾ ਵਿਚ 90 ਵਿਧਾਨ ਸਭਾ ਸੀਟਾਂ ਹਨ ਪਰ ਫਿਲਹਾਲ 88 ਵਿਧਾਇਕ ਹਨ।

ਇਸ ਵੇਲੇ ਬੀਜੇਪੀ ਕੋਲ 40 ਸੀਟਾਂ, ਜੇਜੇਪੀ ਕੋਲ 10 ਸੀਟਾਂ ਤੇ ਕਾਂਗਰਸ ਕੋਲ 30 ਸੀਟਾਂ ਹਨ। 7 ਅਜ਼ਾਦ ਉਮੀਦਵਾਰਾਂ 'ਚੋਂ 5 ਦੀ ਬੀਜੇਪੀ ਨੂੰ ਹਮਾਇਤ ਹੈ। ਹਰਿਆਣਾ ਲੋਕ ਹਿੱਤ ਪਾਰਟੀ ਦੀ ਵੀ ਸਰਕਾਰ ਨੂੰ ਹਮਾਇਤ ਹੈ।

ਇਸ ਨੂੰ ਲੈ ਕੇ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਦਿਨ ਭਰ ਬਹੁਤ ਸਰਗਰਮ ਰਹੀਆਂ। ਹਰਿਆਣੇ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਅੱਜ ਵਿਧਾਨ ਸਭਾ ਵਿਚ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਦਨ ਵਿਚ ਬੁੱਧਵਾਰ ਸਵੇਰੇ 11 ਵਜੇ ਪ੍ਰਸਤਾਵ ‘ਤੇ ਵਿਚਾਰ ਵਟਾਂਦਰਾ ਸ਼ੁਰੂ ਹੋਇਆ ਸੀ।  ਹੁਣ ਮੁੱਖ ਮੰਤਰੀ ਮਨੋਹਰ ਲਾਲ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਆਪਣਾ ਦੂਜਾ ਬਜਟ ਪੇਸ਼ ਕਰਨਗੇ।

Manohar Lal Khattar

ਇਸ ਦੌਰਾਨ ਰਾਜ ਵਿੱਚ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ। ਕਾਂਗਰਸ ਨੇ  ਕਿਸਾਨੀ ਅੰਦੋਲਨ ਕਾਰਨ ਬੇਭਰੋਸਗੀ ਪ੍ਰਸਤਾਵ ਦਾ ਐਲਾਨ ਕਰਦਿਆਂ ਅਪਣੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰ ਦਿੱਤਾ ਹੈ।