ਉਭਾਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ CISF ਜਵਾਨਾਂ ਨੂੰ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੌਮੀ ਸੁਰੱਖਿਆ ਅਤੇ ਤਰੱਕੀ ਨੂੰ ਅੱਗੇ ਵਧਾਉਣ ਵਿਚ ਉਨ੍ਹਾਂ ਦੀ ਭੂਮਿਕਾ ਦੀ ਡੂੰਘਾਈ ਨਾਲ ਕਦਰ ਕੀਤੀ ਜਾਂਦੀ ਹੈ। 

Prime Minister Narendra Modi

ਨਵੀਂ ਦਿੱਲੀ- ਅੱਜ ਦੇਸ਼ ਭਰ ਵਿਚ ਸੀਆਈਐਸਐਫ ਦੇ ਜਵਾਨਾਂ ਉਭਾਰ ਦਿਵਸ ਮਨਾ ਰਹੇ ਹਨ। ਇਸ ਵਿਚਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਆਈਐਸਐਫ ਦੇ ਜਵਾਨਾਂ ਨੂੰ ਉਭਾਰ ਦਿਵਸ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ “ਕੌਮੀ ਸੁਰੱਖਿਆ ਅਤੇ ਤਰੱਕੀ ਨੂੰ ਅੱਗੇ ਵਧਾਉਣ ਵਿਚ ਉਨ੍ਹਾਂ ਦੀ ਭੂਮਿਕਾ ਦੀ ਡੂੰਘਾਈ ਨਾਲ ਕਦਰ ਕੀਤੀ ਜਾਂਦੀ ਹੈ। 

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਮਾਰਚ ਨੂੰ ਕਵਾਡ ਨੇਤਾਵਾਂ ਦੀ ਪਹਿਲੀ ਕਾਨਫਰੰਸ ਵਿਚ ਸ਼ਾਮਲ ਹੋਣਗੇ। ਕਵਾਡ ਦੇਸ਼ਾਂ ਵਿਚ ਭਾਰਤ, ਆਸਟਰੇਲੀਆ, ਜਾਪਾਨ ਅਤੇ ਸੰਯੁਕਤ ਰਾਜ ਸ਼ਾਮਲ ਹਨ। ਡਿਜੀਟਲੀ ਤੌਰ 'ਤੇ ਆਯੋਜਿਤ ਕਾਨਫਰੰਸ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ, ਜਾਪਾਨ ਦੇ ਪ੍ਰਧਾਨਮੰਤਰੀ ਯੋਸ਼ੀਹਿਦਾ ਸੁਗਾ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਅਤੇ ਸੰਯੁਕਤ ਰਾਜ ਦੇ ਰਾਸ਼ਟਰਪਤੀ ਜੋ ਬਿਡੇਨ ਸ਼ਾਮਲ ਹੋਣਗੇ।