ਰਾਜਸਭਾ ’ਚ ਵੀ ਕਿਸਾਨਾਂ ਦੇ ਮੁੱਦੇ ’ਤੇ ਸਭ ਤੋਂ ਪਹਿਲਾਂ ਚਰਚਾ ਕਰਨ ਦੀ ਮੰਗ ਨੂੰ ਲੈ ਕੇ ਹੋਇਆ ਹੰਗਾਮਾ
ਕਿਹਾ ਕਿ ਵਿਰੋਧੀ ਮੈਂਬਰ ਸਦਨ ਦੀ ਕਾਰਵਾਈ ਨੂੰ ਰੋਕਣ ਲਈ ਇਥੇ ਨਹੀਂ ਆਏ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਸਦਨ ਚੱਲੇ।
Rajya Sabha
ਨਵੀਂ ਦਿੱਲੀ:ਰਾਜਸਭਾ ’ਚ ਵੀ ਇਹ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਸਦਨ ’ਚ ਸਿਫ਼ਰ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਨੇ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਲਈ ਨੋਟਿਸ ਦਿਤੇ ਜਾਣ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਕੇਂਦਰ ਨੇ ਤਿੰਨ ਨਵੇਂ ਖੇਤੀ ਕਾਨੂੰਨ ਵਿਰੁਧ ਪੰਜਾਬ, ਹਰਿਆਣਾ ਅਤੇ ਪਛਮੀ ਉਤਰ ਪ੍ਰਦੇਸ਼ ’ਚ ਕਿਸਾਨ ਅੰਦੋਲਨ ਕਰ ਰਹੇ ਹਨ।