Madhya Pradesh Accident News: ਮੱਧ ਪ੍ਰਦੇਸ਼ ਵਿਚ ਦਰਦਨਾਕ ਹਾਦਸਾ , ਟਰੱਕ ਕਾਰ ਦੀ ਟੱਕਰ 'ਚ 8 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇੱਕ ਟਰੱਕ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ

Madhya Pradesh Accident News

ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਟਰੱਕ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਅਤੇ ਦਰਮਿਆਨੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਦੇਰ ਰਾਤ ਸਿੱਧੀ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਉਪਨੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ 8 ਸ਼ਰਧਾਲੂਆਂ ਦੀ ਬੇਵਕਤੀ ਅਤੇ ਦਰਦਨਾਕ ਮੌਤ ਦੀ ਇੱਕ ਬਹੁਤ ਹੀ ਦੁਖ਼ਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ਦੇ ਵਾਰਸਾਂ ਨਾਲ ਹਮਦਰਦੀ।