ਕਿਸਾਨ ਅੰਦੋਲਨ ਦਾ 134 ਦਿਨ: ਸੰਯੁਕਤ ਕਿਸਾਨ ਮੋਰਚਾ ਵੱਲੋਂ ਅਗਲੀ ਰਣਨੀਤੀ ਸਬੰਧੀ ਕੀਤੇ ਗਏ ਅਹਿਮ ਐਲਾਨ
ਸੰਵਿਧਾਨ ਬਚਾਉ ਦਿਵਸ’ ਆਦਿ ਵਰਗੇ ਦਿਨਾਂ ਨਾਲ ਜੁੜੇ ਮਹੱਤਵਪੂਰਨ ਐਲਾਨ ਕੀਤੇ ਗਏ ਹਨ।
ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਅੱਜ ਕਿਸਾਨੀ ਅੰਦੋਲਨ 134 ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੰਦੋਲਨ ਦੀ ਅਗਲੀ ਰਣਨੀਤੀ ਸੰਬੰਧੀਅਹਿਮ ਐਲਾਨ ਕੀਤੇ ਗਏ। ਮੋਰਚੇ ਵਲੋਂ ਅਪ੍ਰੈਲ ਮਹੀਨੇ ਵਿਚ ਆਉਣ ਵਾਲੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ, ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕਰਨ, ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਨੂੰ ਯਾਦ ਕਰਦਿਆਂ ‘ਸੰਵਿਧਾਨ ਬਚਾਉ ਦਿਵਸ’ ਆਦਿ ਵਰਗੇ ਦਿਨਾਂ ਨਾਲ ਜੁੜੇ ਮਹੱਤਵਪੂਰਨ ਐਲਾਨ ਕੀਤੇ ਗਏ ਹਨ।
ਅਗਲੀ ਰਣਨੀਤੀ ਸਬੰਧੀ ਅਹਿਮ ਐਲਾਨ
1...ਇਸ ਦੇ ਨਾਲ ਹੀ ਲੱਖਾ ਸਿਧਾਣਾ ਵੀ ਆਪਣੇ ਸਮਰਥਕਾਂ ਨਾਲ ਮੁੜ ਤੋਂ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਪਹੁੰਚ ਰਿਹਾ ਹੈ। 10 ਅਪ੍ਰੈਲ ਅੱਜ ਨੂੰ ਕੇਐਮਪੀ-ਕੇਜੀਪੀ ਹਾਈਵੇ ਨੂੰ ਸਰਕਾਰ ਨੂੰ ਚੇਤਾਵਨੀ ਵਜੋਂ ਸਵੇਰੇ 8 ਵਜੇ ਤੋਂ ਅਗਲੇ ਦਿਨ ਸਵੇਰੇ 8 ਵਜੇ ਤੱਕ ਜਾਮ ਕੀਤਾ ਜਾ ਰਿਹਾ ਹੈ।
2..ਖਾਲਸਾ ਪੰਥ ਦਾ ਸਥਾਪਨਾ ਦਿਵਸ 13 ਅਪ੍ਰੈਲ ਨੂੰ ਦਿੱਲੀ ਦੇ ਕਿਸਾਨ -ਮੋਰਚਿਆਂ 'ਤੇ ਮਨਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਦੀ ਯਾਦ 'ਚ ਵੀ ਪ੍ਰੋਗਰਾਮ ਹੋਣਗੇ।
3--'ਸੰਵਿਧਾਨ ਬਚਾਓ' ਦਿਵਸ ਅਤੇ 'ਕਿਸਾਨ ਬਹੁਜਨ ਏਕਤਾ ਦਿਵਸ' 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਮੰਚ ਬਹੁਜਨ ਸਮਾਜ ਦੇ ਅੰਦੋਲਨਕਾਰੀ ਚਲਾਉਣਗੇ ਅਤੇ ਸਾਰੇ ਬੁਲਾਰੇ ਵੀ ਬਹੁਜਨ ਹੋਣਗੇ।
4- 18 ਅਪ੍ਰੈਲ ਨੂੰ ਇਸ ਅੰਦੋਲਨ ਵਿਚ ਸਥਾਨਕ ਲੋਕਾਂ ਦੀ ਸ਼ਮੂਲੀਅਤ ਅਤੇ ਸਮਰਪਣ ਦਾ ਸਨਮਾਨ ਕਰਦਿਆਂ ਸਾਰੇ ਮੋਰਚਿਆਂ 'ਤੇ ਸਥਾਨਕ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ।