ਪੱਛਮੀ ਬੰਗਾਲ ਚੋਣਾਂ: ਵੋਟਿੰਗ ਦੌਰਾਨ ਭਾਜਪਾ ਤੇ ਟੀਐਮਸੀ ਵਰਕਰਾਂ ਵਿਚਾਲੇ ਝੜਪ, 4 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

4 Shot Dead In Bengal After BJP, Trinamool Workers Clash

ਨਵੀਂ ਦਿੱਲੀ:  ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਅੱਜ ਚੌਥੇ ਪੜਾਅ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ 44 ਸੀਟਾਂ ਲਈ ਸਵੇਰੇ 7 ਵਜੇ ਤੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਪੱਛਮੀ ਬੰਗਾਲ ਦੇ ਕੂਚ ਬਿਹਾਰ ਵਿਚ ਭਾਜਪਾ ਅਤੇ ਟੀਐਮਸੀ ਵਰਕਰਾਂ ਵਿਚਾਲੇ ਜ਼ੋਰਦਾਰ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਝੜਪ ਦੌਰਾਨ ਹੋਈ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਹੋ ਗਈ ਤੇ 4 ਲੋਕ ਜ਼ਖਮੀ ਹੋ ਗਏ।  ਚੋਣ ਕਮਿਸ਼ਨ ਨੇ ਇਸ ਘਟਨਾ ਦੀ ਰਿਪੋਰਟ ਮੰਗੀ ਹੈ। ਹਾਲਾਂਕਿ ਟੀਐਮਸੀ ਦਾ ਕਹਿਣਾ ਹੈ ਕਿ ਇਹ ਗੋਲੀਬਾਰੀ ਸੈਂਟਰਲ ਫੋਰਸਿਜ਼ ਵੱਲੋਂ ਕੀਤੀ ਗਈ ਹੈ।

ਇਸ ਤੋਂ ਇਲਾਵਾ ਪੱਛਮੀ ਬੰਗਾਲ ਦੇ ਹੁਗਲੀ ਵਿਚ ਵੀ ਚੋਣਾਂ ਦੀ ਕਵਰੇਜ ਕਰ ਰਹੇ ਮੀਡੀਆ ਕਰਮਚਾਰੀਆਂ ਦੇ ਵਾਹਨਾਂ ’ਵੀ ਲੋਕਾਂ ਨੇ ਪੱਥਰਬਾਜ਼ੀ ਕੀਤੀ। ਹੁਗਲੀ ਵਿਚ ਭਾਜਪਾ ਨੇਤਾ ਲਾਕੇਟ ਚਟਰਜੀ ਦੀ ਗੱਡੀ ’ਤੇ ਹਮਲਾ ਹੋਣ ਦੀ ਵੀਡੀਓ ਵੀ ਸਾਹਮਣੇ ਆਈ ਹੈ।