RSS ਮੁਖੀ ਮੋਹਨ ਭਾਗਵਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਨਿੱਜੀ ਹਸਪਤਾਲ 'ਚ ਦਾਖ਼ਲ
ਸੰਘ ਮੁਖੀ ਨੂੰ ਕੋਰੋਨਾ ਵਾਰਡ 'ਚ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਤਬੀਅਤ ਸਥਿਰ ਬਣੀ ਹੋਈ ਹੈ।
rss Mohan Bhagwat
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਉੱਥੋਂ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੰਘ ਮੁਖੀ ਨੂੰ ਕੋਰੋਨਾ ਵਾਰਡ 'ਚ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਤਬੀਅਤ ਸਥਿਰ ਬਣੀ ਹੋਈ ਹੈ।
ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ। ਸੰਘ ਦੇ ਇਕ ਅਧਿਕਾਰੀ ਨੇ ਵੀ ਮੋਹਨ ਭਾਗਵਤ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਕੀਤੀ। ਹਾਲੇ ਇਕ ਦਿਨ ਪਹਿਲਾਂ ਹੀ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਤੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦੇ ਕੋਰੋਨਾ ਨਾਲ ਇਨਫੈਕਟਿਡ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।