ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਹੰਗਾਮਾ, ਯਾਤਰੀ ਦੀ ਹੋਈ ਚਾਲਕ ਦਲ ਨਾਲ ਝੜਪ, ਦੋ ਜ਼ਖ਼ਮੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਉਡਾਨ ਭਰਨ ਤੋਂ ਕੁਝ ਸਮੇਂ ਬਾਅਦ ਦਿੱਲੀ ਪਰਤਿਆ ਜਹਾਜ਼, ਹੰਗਾਮਾ ਕਰਨ ਵਾਲੇ ਯਾਤਰੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ 

Representational Image


ਨਵੀਂ ਦਿੱਲੀ : ਸੋਮਵਾਰ ਨੂੰ ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਯਾਤਰੀ ਨੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਹਵਾਈ ਅੱਡੇ 'ਤੇ ਵਾਪਸ ਮੁੜਨਾ ਪਿਆ, ਜਿੱਥੇ ਯਾਤਰੀ ਨੂੰ ਉਡਾਣ ਤੋਂ ਉਤਾਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਇਸ ਫਲਾਈਟ ਵਿਚ 225 ਦੇ ਕਰੀਬ ਸਵਾਰੀਆਂ ਸਨ, ਇੱਕ ਵਿਅਕਤੀ ਨੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਚਾਲਕ ਦਲ ਨੇ ਉਸ ਨੂੰ ਏਅਰਪੋਰਟ 'ਤੇ ਉਤਾਰਿਆ ਅਤੇ ਫਲਾਈਟ ਦੁਬਾਰਾ ਲੰਡਨ ਦੇ ਹੀਥਰੋ ਏਅਰਪੋਰਟ ਲਈ ਰਵਾਨਾ ਹੋ ਗਈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਵੀ ਹੋ ਗਏ ਰਿੰਕੂ ਸਿੰਘ ਦੇ ਦੀਵਾਨੇ, ਦੇਖੋ ਕਿਵੇਂ ਮੈਚ ਜਿੱਤਣ ਤੋਂ ਬਾਅਦ 'ਕਿੰਗ ਖਾਨ' ਨੇ ਦਿੱਤਾ 'ਰਿਟਰਨ ਗਿਫਟ'

ਏਅਰ ਇੰਡੀਆ ਨੇ ਵੀ ਇਸ ਮਾਮਲੇ 'ਚ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਦਿੱਲੀ-ਲੰਡਨ ਫਲਾਈਟ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਆ ਗਈ। ਇੱਕ ਯਾਤਰੀ ਨੇ ਇਸ ਵਿੱਚ ਪਰੇਸ਼ਾਨੀ ਪੈਦਾ ਕਰ ਦਿੱਤੀ। ਉਸ ਨੇ ਜ਼ੁਬਾਨੀ ਅਤੇ ਲਿਖਤੀ ਚਿਤਾਵਨੀਆਂ ਨੂੰ ਵੀ ਨਜ਼ਰਅੰਦਾਜ਼ ਕੀਤਾ ਅਤੇ ਪਰੇਸ਼ਾਨੀ ਖੜ੍ਹੀ ਰੱਖੀ। ਉਸ ਦੀ ਕੈਬਿਨ ਕਰੂ ਮੈਂਬਰਾਂ ਨਾਲ ਝੜਪ ਹੋ ਗਈ, ਜਿਸ ਵਿਚ ਦੋ ਜ਼ਖ਼ਮੀ ਹੋ ਗਏ। ਜਹਾਜ਼ ਨੂੰ ਬਾਅਦ ਵਿੱਚ ਦਿੱਲੀ ਵਾਪਸ ਭੇਜ ਦਿੱਤਾ ਗਿਆ ਅਤੇ ਲੈਂਡਿੰਗ ਤੋਂ ਬਾਅਦ ਵਿਅਕਤੀ ਨੂੰ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ।"