Delhi BJP Protest: AAP ਦੇ ਮੁੱਖ ਦਫਤਰ ਬਾਹਰ ਭਾਜਪਾ ਨੇ ਕੀਤਾ ਪ੍ਰਦਰਸ਼ਨ, ਕੇਜਰੀਵਾਲ ਦੇ ਅਸਤੀਫੇ ਦੀ ਮੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਨੇ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ

BJP workers stage a protest against Arvind Kejriwal

Delhi BJP Protest:  ਭਾਰਤੀ ਜਨਤਾ ਪਾਰਟੀ (ਭਾਜਪਾ) ਦਿੱਲੀ ਇਕਾਈ ਦੇ ਵਰਕਰਾਂ ਨੇ ਬੁੱਧਵਾਰ ਨੂੰ ਡੀਡੀਯੂ ਮਾਰਗ 'ਤੇ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫਤਰ ਦੇ ਨੇੜੇ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ।

ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕੇਜਰੀਵਾਲ ਦੀ ਮਨੀ ਲਾਂਡਰਿੰਗ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿਤਾ।

ਭਾਜਪਾ ਨੇ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ, ਕੇਜਰੀਵਾਲ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।

(For more Punjabi news apart from BJP workers stage a protest against Arvind Kejriwal, stay tuned to Rozana Spokesman)