Delhi News: ਦਿੱਲੀ ਵਿੱਚ ਲੈਂਡਿੰਗ ਮਗਰੋ ਪਾਇਲਟ ਦੀ ਮੌਤ, ਜਾਣੋ ਪੂਰਾ ਮਾਮਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਮ੍ਰਿਤਕ ਅਰਮਾਨ 28 ਸਾਲਾਂ ਦਾ ਸੀ ਅਤੇ ਹਾਲ ਹੀ ਵਿੱਚ ਉਸ ਦਾ ਵਿਆਹ ਹੋਇਆ ਸੀ।

Pilot dies after landing in Delhi

 

Pilot dies after landing in Delhi:  ਦਿੱਲੀ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਪਾਇਲਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਦੋਂ ਵਾਪਰੀ ਜਦੋਂ ਪਾਇਲਟ ਸ਼੍ਰੀਨਗਰ-ਦਿੱਲੀ ਉਡਾਣ ਦੇ ਉਤਰਨ ਤੋਂ ਬਾਅਦ ਹਵਾਈ ਅੱਡੇ 'ਤੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਰਿਹਾ ਸੀ।

ਏਅਰਲਾਈਨ ਦੇ ਅਨੁਸਾਰ, ਪਾਇਲਟ ਨੂੰ ਲੈਂਡਿੰਗ ਤੋਂ ਬਾਅਦ ਮੁਸ਼ਕਲ ਆਉਣੀ ਸ਼ੁਰੂ ਹੋ ਗਈ ਅਤੇ ਕੁਝ ਸਮੇਂ ਬਾਅਦ ਉਹ ਬੇਹੋਸ਼ ਹੋ ਗਿਆ। ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਾਇਲਟ ਦਾ ਨਾਮ ਅਰਮਾਨ ਹੈ। ਅਰਮਾਨ 28 ਸਾਲਾਂ ਦਾ ਸੀ ਅਤੇ ਹਾਲ ਹੀ ਵਿੱਚ ਉਸ ਦਾ ਵਿਆਹ ਹੋਇਆ ਸੀ। ਚਾਲਕ ਦਲ ਦੇ ਸਾਥੀ ਮੈਂਬਰਾਂ ਨੇ ਦੱਸਿਆ ਕਿ ਪਾਇਲਟ ਨੇ ਲੈਂਡਿੰਗ ਤੋਂ ਬਾਅਦ ਕਾਕਪਿਟ ਵਿੱਚ ਉਲਟੀਆਂ ਕੀਤੀਆਂ ਅਤੇ ਫਿਰ ਏਅਰਲਾਈਨ ਦੇ ਡਿਸਪੈਚ ਦਫ਼ਤਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।

ਹਾਲਾਂਕਿ ਦਿਲ ਦਾ ਦੌਰਾ ਪੈਣ ਦਾ ਸਹੀ ਕਾਰਨ ਅਜੇ ਪਤਾ ਨਹੀਂ ਹੈ, ਪਰ ਕਈ ਵਾਰ ਹਵਾਈ ਜਹਾਜ਼ ਵਿੱਚ ਹਵਾ ਦੇ ਗੜਬੜ ਕਾਰਨ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਹੁੰਦੀ ਹੈ। ਇਹ ਤਾਂ ਪਾਇਲਟ ਦੀ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ਏਅਰ ਇੰਡੀਆ ਐਕਸਪ੍ਰੈੱਸ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, "ਅਸੀਂ ਆਪਣੇ ਸਾਥੀ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਅਸੀਂ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਾਂ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਇਸ ਸਮੇਂ ਸਾਡੀ ਨਿੱਜਤਾ ਦਾ ਸਨਮਾਨ ਕਰਨ ਅਤੇ ਕਿਸੇ ਵੀ ਬੇਲੋੜੀ ਅਟਕਲਾਂ ਨਾ ਲਗਾਉਣ।"