ਦੇਸ਼ ‘ਚ ਕਰੋਨਾ ਦਾ ਕਹਿਰ ਜਾਰੀ, 24 ਘੰਟੇ ‘ਚ 128 ਮੌਤਾਂ, 3277 ਨਵੇਂ ਕੇਸ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਵੱਧ ਰਿਹਾ ਹੈ। ਭਾਵੇਂ ਕਿ ਇਸ ਵਾਇਰਸ ਨੂੰ ਰੋਕਣ ਲਈ ਦੇਸ਼ ਵਿਚ ਲੌਕਡਾਊਨ ਦਾ ਤੀਜਾ ਪੜਾਅ ਚੱਲ ਰਿਹਾ ਹੈ

Coronavirus

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਵੱਧ ਰਿਹਾ ਹੈ। ਭਾਵੇਂ ਕਿ ਇਸ ਵਾਇਰਸ ਨੂੰ ਰੋਕਣ ਲਈ ਦੇਸ਼ ਵਿਚ ਲੌਕਡਾਊਨ ਦਾ ਤੀਜਾ ਪੜਾਅ ਚੱਲ ਰਿਹਾ ਹੈ ਪਰ ਫਿਰ ਵੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ ਦੇ ਵਿਚ – ਵਿਚ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3277 ਨਵੇਂ ਕੇਸ ਦਰਜ਼ ਹੋਏ ਹਨ।

ਦੱਸ ਦੱਈਏ ਕਿ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਦੇਸ਼ ਵਿਚ 62,939 ਵਿਅਕਤੀ ਇਸ ਵਾਇਰਸ ਦੀ ਲਪੇਟ ਵਿਚ ਆ ਚੁਕੇ ਹਨ ਅਤੇ 2109 ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਹ 19,358 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ। ਉਧਰ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਮਹਾਂਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੈ।

ਜਿੱਥੇ ਕਰੋਨਾ ਵਾਇਰਸ ਦੇ ਨਾਲ ਹੁਣ ਤੱਕ 779 ਮੌਤਾਂ, ਇਸੇ ਤਰ੍ਹਾਂ ਗੁਜਰਾਤ ਵਿੱਚ 472, ਮੱਧ ਪ੍ਰਦੇਸ਼ ਵਿੱਚ 215, ਪੱਛਮੀ ਬੰਗਾਲ ਵਿੱਚ 171, ਰਾਜਸਥਾਨ ਵਿੱਚ 106, ਦਿੱਲੀ ਵਿੱਚ 74, ਉੱਤਰ ਪ੍ਰਦੇਸ਼ ਵਿੱਚ 74, ਆਂਧਰਾ ਪ੍ਰਦੇਸ਼ ਵਿੱਚ 44, ਤਾਮਿਲਨਾਡੂ ਵਿੱਚ 44, ਤੇਲੰਗਾਨਾ ਵਿੱਚ 30, ਕਰਨਾਟਕ ਵਿੱਚ 30, ਪੰਜਾਬ ਵਿੱਚ 31,

ਜੰਮੂ ਕਸ਼ਮੀਰ ਵਿੱਚ 9, ਹਰਿਆਣਾ ਵਿੱਚ 9, ਕੇਰਲ ਵਿੱਚ 4, ਝਾਰਖੰਡ ਵਿੱਚ 3, ਬਿਹਾਰ ਵਿੱਚ 5, ਉਤਰਾਖੰਡ ਵਿੱਚ 1, ਇਸ ਤੋਂ ਇਲਾਵਾ ਅਸਾਮ ਵਿਚੋਂ 2, ਹਿਮਾਚਲ ਪ੍ਰਦੇਸ਼ ਵਿਚੋਂ 2, ਇਸ ਦੇ ਨਾਲ ਓਡੀਸਾ, ਚੰਡੀਗੜ੍ਹ ਅਤੇ ਮੇਘਾਲਿਆ ਵਿਚ ਇਕ- ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।