ਮੋਦੀ ਸਰਕਾਰ ਨੇ ਅਪਣਾ ਕੰਮ ਕੀਤਾ ਹੁੰਦਾ ਤਾਂ ਇਹ ਨੌਬਤ ਨਹੀਂ ਆਉਂਦੀ- ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮਿਲ ਰਹੀ ਵਿਦੇਸ਼ੀ ਸਹਾਇਤਾਂ ਬਾਰੇ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਇਕ ਟਵੀਟ ਕੀਤਾ ਹੈ।

Rahul gandhi slams modi government

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਜੇਕਰ ਮੋਦੀ ਸਰਕਾਰ ਨੇ ਅਪਣਾ ਕੰਮ ਚੰਗੀ ਤਰ੍ਹਾਂ ਕੀਤਾ ਹੁੰਦਾ ਤਾਂ ਅੱਜ ਇਹ ਨੌਬਤ ਨਹੀਂ ਆਉਂਦੀ। ਦਰਅਸਲ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮਿਲ ਰਹੀ ਵਿਦੇਸ਼ੀ ਸਹਾਇਤਾਂ ਬਾਰੇ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਇਕ ਟਵੀਟ ਕੀਤਾ ਹੈ।

ਉਹਨਾਂ ਲਿਖਿਆ, ‘ਵਿਦੇਸ਼ਾਂ ਤੋਂ ਮਿਲ ਰਹੀ ਮਦਦ ’ਤੇ ਭਾਰਤ ਸਰਕਾਰ ਦਾ ਵਾਰ-ਵਾਰ ਛਾਤੀ ਠੋਕਣਾ ਤਰਸਯੋਗ ਹੈ। ਜੇਕਰ ਭਾਰਤ ਸਰਕਾਰ ਨੇ ਅਪਣਾ ਕੰਮ ਕੀਤਾ ਹੁੰਦਾ ਤਾਂ ਅੱਜ ਇਹ ਨੌਬਤ ਨਹੀਂ ਆਉਂਦੀ’।

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੋਰੋਨਾ ਮਾਮਲਿਆਂ ਵਿਚ ਵਾਧਾ ਦੇਖਦੇ ਹੋਏ ਸਰਕਾਰ ਨੂੰ ਸੰਪੂਰਨ ਤਾਲਾਬੰਦੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਬੀਤੇ ਹਫ਼ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਾਰਦਰਸ਼ਿਤਾ ਦੀ ਮੰਗ ਕਰਦੇ ਹੋਏ ਵੱਖ-ਵੱਖ ਦੇਸ਼ਾਂ ਤੋਂ ਭਾਰਤ ਨੂੰ ਮਿਲੀ ਰਾਹਤ ਸਮੱਗਰੀ ਨਾਲ ਜੁੜੀ ਜਾਣਕਾਰੀ ਨੂੰ ਜਨਤਕ ਕਰਨ ਲਈ ਕਿਹਾ ਸੀ।

ਦੇਸ਼ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ੇ ਅੰਕੜਿਆਂ ਅਨੁਸਾਰ ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 3 ਲੱਖ 66 ਹਜ਼ਾਰ 161 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 3,754 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।