ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ’ਤੇ ਵੋਟਿੰਗ ਖ਼ਤਮ, 13 ਮਈ ਨੂੰ ਆਉਣਗੇ ਨਤੀਜੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤਕ ਜਾਰੀ ਰਹੀ।

Voting concludes in Karnataka; 65.69% voter turnout recorded till 5 pm

 

ਬੰਗਲੌਰ: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਾਮ 6 ਵਜੇ ਖ਼ਤਮ ਹੋ ਗਈ ਅਤੇ ਸ਼ਾਮ 5 ਵਜੇ ਤਕ ਲਗਭਗ 65.69 ਫ਼ੀ ਸਦੀ ਵੋਟਰਾਂ ਨੇ ਅਪਣੀ ਵੋਟ ਦਾ ਇਸਤੇਮਾਲ ਕੀਤਾ। ਚੋਣ ਕਮਿਸ਼ਨ ਦੇ ਅਧਿਕਾਰੀਆਂ ਮੁਤਾਬਕ, ਹੁਣ ਤਕ ਰਾਮਨਗਰ ਵਿਚ ਸੱਭ ਤੋਂ ਵੱਧ 78.22 ਫ਼ੀ ਸਦੀ ਮਤਦਾਨ ਦਰਜ ਕੀਤਾ ਗਿਆ ਹੈ ਜਦਕਿ ਗ੍ਰੇਟਰ ਬੰਗਲੌਰ ਨਗਰ ਨਿਗਮ ਖੇਤਰ ਵਿਚ ਸੱਭ ਤੋਂ ਘੱਟ 48.63 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ ਹੈ। ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤਕ ਜਾਰੀ ਰਹੀ।

ਇਹ ਵੀ ਪੜ੍ਹੋ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਸਦਮਾ, ਮਾਤਾ ਦਾ ਦਿਹਾਂਤ 

ਕਰਨਾਟਕ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਜਨਤਾ ਦਲ (ਸੈਕੂਲਰ) ਵਿਚ ਤਿਕੋਣਾ ਮੁਕਾਬਲਾ ਦੇਖਿਆ ਜਾ ਰਿਹਾ ਹੈ। ਬੰਗਲੌਰ ਦੇ ਕੁੱਝ ਪੋਲਿੰਗ ਸਟੇਸ਼ਨਾਂ 'ਤੇ ਸਵੇਰ ਸਮੇਂ ਭਾਰੀ ਵੋਟਿੰਗ ਦੇਖਣ ਨੂੰ ਮਿਲੀ, ਜਿਥੇ ਬਜ਼ੁਰਗ ਵੋਟਰਾਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ।

ਇਹ ਵੀ ਪੜ੍ਹੋ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਿੰਗ ਖਤਮ, 13 ਮਈ ਨੂੰ ਨਤੀਜਾ

ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਮੁੱਖ ਮੰਤਰੀ ਬਸਵਰਾਜ ਬੋਮਈ, ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ, ਡੀਵੀ ਸਦਾਨੰਦ ਗੌੜਾ, ਸਿੱਧਰਮਈਆ ਅਤੇ ਜਗਦੀਸ਼ ਸ਼ੈੱਟਰ ਸਮੇਤ ਐਨਆਰ ਨਰਾਇਣ ਮੂਰਤੀ ਅਤੇ ਉਨ੍ਹਾਂ ਦੀ ਪਤਨੀ ਸੁਧਾ ਮੂਰਤੀ ਨੇ ਵੋਟ ਭੁਗਤਾਈ। ਦੱਸ ਦੇਈਏ ਕਿ 2018 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਨਾਟਕ 'ਚ 72.36 ਫ਼ੀ ਸਦੀ ਵੋਟਿੰਗ ਹੋਈ ਸੀ।

ਇਹ ਵੀ ਪੜ੍ਹੋ: ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਤਿੰਨ ਤਮਗ਼ੇ ਹੋਏ ਪੱਕੇ  

ਇਸ ਦੌਰਾਨ ਸੂਬੇ 'ਚ ਕੁੱਝ ਥਾਵਾਂ 'ਤੇ ਹਿੰਸਾ ਦੀਆਂ ਖ਼ਬਰਾਂ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਵਿਜੇਪੁਰਾ ਜ਼ਿਲ੍ਹੇ ਦੇ ਮਾਸਾਬਿਨਲ ਦੇ ਪਿੰਡ ਵਾਸੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਲੈ ਕੇ ਜਾ ਰਹੇ ਇਕ ਚੋਣ ਡਿਊਟੀ ਵਾਹਨ ਨੂੰ ਰੋਕਿਆ ਅਤੇ ਇਕ ਅਧਿਕਾਰੀ ਦੀ ਕੁੱਟਮਾਰ ਕੀਤੀ ਅਤੇ ਕੰਟਰੋਲ ਤੇ ਬੈਲਟ ਯੂਨਿਟਾਂ ਨੂੰ ਨੁਕਸਾਨ ਪਹੁੰਚਾਇਆ। ਕਮਿਸ਼ਨ ਮੁਤਾਬਕ ਇਸ ਸਬੰਧ ਵਿਚ 23 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।