ਆਰਐਸਐਸ ਅਤੇ ਨਿਤਿਨ ਗਡਕਰੀ ਬਣਾ ਰਹੇ ਹਨ ਮੋਦੀ ਦੇ ਕਤਲ ਦੀ ਯੋਜਨਾ : ਸ਼ੇਹਲਾ ਰਸ਼ੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੱਤਿਆ ਦੀ ਸਾਜਿਸ਼ ਨੂੰ ਲੈ ਕੇ ਜਿਸ ਤਰ੍ਹਾਂ ਕੁੱਝ ਦਿਨ ਪਹਿਲਾਂ ਇਕ ਚਿੱਠੀ ਸਾਹਮਣੇ ਆਈ ਸੀ, ਉਸ ਤੋਂ ਬਾਅਦ ...

Sheila Rashid

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੱਤਿਆ ਦੀ ਸਾਜਿਸ਼ ਨੂੰ ਲੈ ਕੇ ਜਿਸ ਤਰ੍ਹਾਂ ਕੁੱਝ ਦਿਨ ਪਹਿਲਾਂ ਇਕ ਚਿੱਠੀ ਸਾਹਮਣੇ ਆਈ ਸੀ, ਉਸ ਤੋਂ ਬਾਅਦ ਲਗਾਤਾਰ ਇਸ ਚਿੱਠੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚਰਚਾ ਹੋ ਰਹੀ ਹੈ। ਇਸ ਚਿੱਠੀ ਦੇ ਸਾਹਮਣੇ ਆਉਣ ਤੋਂ ਬਅਦ ਜੇਐਨਯੂ ਦੀ ਸਾਬਕਾ ਉਪ ਪ੍ਰਧਾਨ ਸ਼ੇਹਲਾ ਰਸ਼ੀਦ ਨੇ ਅਜਿਹਾ ਟਵੀਟ ਕੀਤਾ ਹੈ, ਜਿਸ ਤੋਂ ਬਾਅਦ ਉਹ ਚਰਚਾ ਵਿਚ ਆ ਗਈ ਹੈ।