ਈਡੀ ਸਾਹਮਣੇ ਨਹੀਂ ਪੇਸ਼ ਹੋਈ ਚੰਦਾ ਕੋਚਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਆਈਸੀਆਈਸੀਆਈ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਚੰਦਾ ਕੋਚਰ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣਾ ਸੀ।

Chanda Kochhar

ਨਵੀਂ ਦਿੱਲੀ: ਆਈਸੀਆਈਸੀਆਈ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਚੰਦਾ ਕੋਚਰ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣਾ ਸੀ। ਪਰ ਉਹ ਅਜਿਹਾ ਕਰਨ ਅਸਫ਼ਲ ਰਹੀ। ਈਡੀ ਦੇ ਅਧਿਕਾਰੀ ਨੇ ਦੱਸਿਆ ਕਿ ਇਸ ‘ਤੇ ਉਹਨਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਹਨਾਂ ਨੂੰ ਹੁਣ ਇਸੇ ਹਫ਼ਤੇ ਪੇਸ਼ ਹੋਣ ਲਈ ਕਿਹਾ ਜਾਵੇਗਾ।

ਜ਼ਿਕਰਯੋਗ ਹੈ ਕਿ ਚੰਦਾ ਕੋਚਰ ਇਕ ਮਨੀ ਲਾਂਡਰਿੰਗ ਮਾਮਲੇ ਦਾ ਸਾਹਮਣਾ ਕਰ ਰਹੀ ਹੈ। ਇਸ ਦੀ ਜਾਂਚ ਡਾਇਰੈਕਟੋਰੇਟ ਕਰ ਰਿਹਾ ਹੈ। ਇਸ ਮਾਮਲੇ ਵਿਚ ਬੈਂਕ ਦੇ ਨਾਲ ਵੀਡੀਓਕੋਨ ਸਮੂਹ ਵੀ ਸ਼ਾਮਿਲ ਹੈ। ਕੋਚਰ ਪਿਛਲੇ ਹਫ਼ਤੇ ਵੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਨਹੀਂ ਹੋਈ ਸੀ। ਅਧਿਕਾਰਕ ਸੂਤਰਾਂ ਮੁਤਾਬਕ ਹੁਣ ਡਾਇਰੈਕਟੋਰੇਟ ਬੈਂਕ ਦੇ ਕੁਝ ਹੋਰ ਅਧਿਕਾਰੀਆਂ ਨੂੰ ਪੁੱਛ-ਗਿੱਛ ਲਈ ਬੁਲਾਉਣ ‘ਤੇ ਵਿਚਾਰ ਕਰ ਰਿਹਾ ਹੈ ਤਾਂ ਜੋ ਗੋਚਰ ਦੇ ਬਿਆਨਾਂ ਦੀ ਪੁਸ਼ਟੀ ਕੀਤੀ ਜਾ ਸਕੇ।

ਡਾਇਰੈਕਟੋਰੇਟ ਨੇ ਪਿਛਲੇ ਮਹੀਨੇ ਕਈ ਦੌਰ ਦੀ ਪੁੱਛ-ਗਿੱਛ ਵਿਚ ਕੋਚਰ ਅਤੇ ਉਹਨਾਂ ਦੇ ਪਤੀ ਦੀਪਕ ਦੇ ਬਿਆਨ ਦਰਜ ਕੀਤੇ ਸਨ। ਇਸ ਤੋਂ ਇਲਾਵਾ ਡਾਇਰੈਕਟੋਰੇਟ ਕੋਚਰ ਦੀ ਜਾਇਦਾਦ ਦਾ ਮੁਲਾਂਕਣ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ। ਇਸ ਮਾਮਲੇ ਵਿਚ ਚੰਦਾ ਕੋਚਰ ਦੇ ਦਿਓਰ ਰਾਜੀਵ ਕੋਚਰ ਤੋਂ ਵੀ ਪੁੱਛ-ਗਿੱਛ ਕੀਤੀ ਜਾ ਚੁਕੀ ਹੈ।