ਕੋਲਕਾਤਾ 'ਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਗੋਲੀਬਾਰੀ, 2 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ

Bangladesh Incident

ਕੋਲਕਾਤਾ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਗੋਲੀਬਾਰੀ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਥੇ ਇੱਕ ਪੁਲਿਸ ਮੁਲਾਜ਼ਮ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਬਾਈਕ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ।

ਇਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਤੋਂ ਬਾਅਦ ਪੁਲਿਸ ਬਲ ਮੌਕੇ 'ਤੇ ਤਾਇਨਾਤ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਕਰਨ ਵਾਲਾ ਪੁਲਿਸ ਮੁਲਾਜ਼ਮ ਲਗਭਗ ਇੱਕ ਘੰਟੇ ਤੱਕ ਬੰਗਲਾਦੇਸ਼ ਹਾਈ ਕਮਿਸ਼ਨ ਦੇ ਕੋਲ ਘੁੰਮਦਾ ਰਿਹਾ।